ਬੈਂਗਲੁਰੂ-
ਮੌਸਮ ਵਿਭਾਗ ਦੇ ਵਲੋਂ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਹ ਮੀਂਹ 9 ਸਤੰਬਰ ਤੱਕ ਇਸੇ ਤਰ੍ਹਾ ਹੀ ਪੈਂਦਾ ਰਹੇਗਾ।
ਦੱਸ ਦਈਏ ਕਿ, ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਪ੍ਰਸਾਸ਼ਨ ਦੇ ਵਲੋਂ ਬੈਂਗਲੁਰੂ ‘ਚ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਨੋਟਿਸ ਦੇ ਅਨੁਸਾਰ, ਖੇਤਰ ਵਿੱਚ ਭਾਰੀ ਮੀਂਹ ਅਤੇ ਪਾਣੀ ਭਰਨ ਦੇ ਮੱਦੇਨਜ਼ਰ ਬੈਂਗਲੁਰੂ ਪੂਰਬੀ ਜ਼ੋਨ ਦੇ ਸਾਰੇ ਪ੍ਰਾਇਮਰੀ ਅਤੇ ਹਾਈ ਸਕੂਲ ਬੁੱਧਵਾਰ ਲਈ ਬੰਦ ਕਰ ਦਿੱਤੇ ਗਏ ਹਨ।
ਬਲਾਕ ਸਿੱਖਿਆ ਅਫ਼ਸਰ ਵੱਲੋਂ ਜਾਰੀ ਹੁਕਮ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਲਈ ਹਨ।