ਵਿਜੀਲੈਂਸ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਗ੍ਰਿਫਤਾਰ, FIR ਦਰਜ

387

 

ਕੈਥਲ

ਕੈਥਲ ਦੀ ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਦਿਆਂ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਪਟਵਾਰੀ ਨੂੰ ਸੱਤ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਦੋਸ਼ ਹੈ ਕਿ ਉਕਤ ਪਟਵਾਰੀ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਵਿਜੀਲੈਂਸ ਟੀਮ ਨੇ ਦੋਸ਼ੀ ਪਟਵਾਰੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਦੇ ਇੰਸਪੈਕਟਰ ਸੁਰੇਸ਼ ਸੈਣੀ ਨੇ ਦੱਸਿਆ ਕਿ ਬਲਵੀਰ ਸਿੰਘ ਵਾਸੀ ਬਲਬੇੜਾ ਨੇ ਉਕਤ ਪਟਵਾਰੀ ਖਿਲਾਫ ਸ਼ਿਕਾਇਤ ਦਿੱਤੀ ਸੀ ਕਿ ਵਿਕਾਸ ਵਾਲੀਆ ਪਟਵਾਰੀ ਵੱਲੋਂ ਜ਼ਮੀਨ ਦੀ ਦੇਰੀ ਨਾਲ ਰਜਿਸਟਰੀ ਕਰਵਾਉਣ ਤੋਂ ਬਾਅਦ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਦੋਸ਼ੀ ਪਟਵਾਰੀ ਉਸ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਵਾਰ-ਵਾਰ ਫੋਨ ਕਰਕੇ ਤੰਗ ਪ੍ਰੇਸ਼ਾਨ ਕਰ ਰਿਹਾ ਸੀ।

ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਕਥਿਤ ਦੋਸ਼ੀ ਵਿਕਾਸ ਵਾਲੀਆ ਪਟਵਾਰੀ ਨੂੰ ਕੈਥਲ ਰੋਡ ‘ਤੇ ਸਥਿਤ ਮਾਰਕੀਟ ਕਮੇਟੀ ਦੇ ਸਾਹਮਣੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 7 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਫਿਲਹਾਲ ਵਿਜੀਲੈਂਸ ਟੀਮ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

LEAVE A REPLY

Please enter your comment!
Please enter your name here