ਸੀਤਾਪੁਰ:
12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਸਕੂਲ ਪ੍ਰਿੰਸੀਪਲ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਿਆ।
ਘਟਨਾ, ਉੱਤਰ ਪ੍ਰਦੇਸ਼ ਦੇ ਸੀਤਾਪੁਰ ਦੀ ਦੱਸੀ ਜਾ ਰਹੀ ਹੈ। ਰਿਪੋਰਟ ਮੁਤਾਬਕ ਵਿਦਿਆਰਥੀ ਨੂੰ ਝਿੜਕਣ ਤੋਂ ਬਾਅਦ ਪ੍ਰਿੰਸੀਪਲ ‘ਤੇ ਗੋਲੀਆਂ ਚਲਾ ਦਿੱਤੀਆਂ।
“12ਵੀਂ ਜਮਾਤ ਦੇ ਵਿਦਿਆਰਥੀ ਨੇ ਗੈਰ-ਕਾਨੂੰਨੀ ਹਥਿਆਰ ਨਾਲ ਸਕੂਲ ਦੇ ਪ੍ਰਿੰਸੀਪਲ ‘ਤੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਿਆ।
ਪਿਛਲੇ ਦਿਨ ਵਿਦਿਆਰਥੀ ਅਤੇ ਉਸਦੇ ਸਹਿਪਾਠੀ ਦਾ ਝਗੜਾ ਹੋਇਆ ਸੀ, ਜਿਸ ਨੂੰ ਪ੍ਰਿੰਸੀਪਲ ਨੇ ਦਖਲ ਦਿੱਤਾ ਸੀ।
ਪੁਲਿਸ ਮੁਤਾਬਿਕ, ਗੋਲੀ ਲੱਗਣ ਕਾਰਨ ਜ਼ਖਮੀ ਪ੍ਰਿੰਸੀਪਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ, ਅਸੀਂ ਦੋਸ਼ੀ ਵਿਦਿਆਰਥੀ ਦੀ ਭਾਲ ਕਰ ਰਹੇ ਹਾਂ।