ਸਕੂਲ ‘ਚ ਵਿਦਿਆਰਥਣ ਨੂੰ ਦਿੱਤੀ ਅਜਿਹੀ ਸਜ਼ਾ, ਹੋ ਗਈ ਮੌਤ; ਅਧਿਆਪਕ ‘ਤੇ ਲੱਗੇ ਦੋਸ਼

452

 

ਬੈਂਗਲੁਰੂ :

ਬੈਂਗਲੁਰੂ ਵਿੱਚ ਇੱਕ ਸਕੂਲ ਦੇ ਅਧਿਆਪਕ ਨੇ ਵਿਦਿਆਰਥੀਆਂ ਨੂੰ ਖੜ੍ਹੇ ਹੋਣ ਦੀ ਸਜ਼ਾ ਸੁਣਾਈ। ਇਸ ਦੌਰਾਨ 9 ਸਾਲਾ ਬੱਚੀ ਨੂੰ ਚੱਕਰ ਆਇਆ ਅਤੇ ਉਹ ਉੱਥੇ ਹੀ ਬੇਹੋਸ਼ ਹੋ ਗਈ। ਲੜਕੀ ਨੂੰ ਐਮਐਸ ਰਾਮਈਆ ਹਸਪਤਾਲ ਲਿਜਾਇਆ ਗਿਆ।

ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਮਲਾ ਗੰਗਾਮਾਗੁੜੀ ਇਲਾਕੇ ਦਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੇ ਸਕੂਲ ਵਿੱਚ ਹੀ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਬੈਂਗਲੁਰੂ ਪੁਲਿਸ ਕਮਿਸ਼ਨਰ ਵਿਨਾਇਕ ਪਾਟਿਲ ਨੇ ਕਿਹਾ, “ਅਸੀਂ ਸੀਆਰਪੀਸੀ 174 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕ ਨੇ ਲੜਕੀ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਜਦੋਂ ਲੜਕੀ ਬੇਹੋਸ਼ ਹੋ ਗਈ ਤਾਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤੇ ਮ੍ਰਿਤਕ ਐਲਾਨਿਆ ਗਿਆ। News – JagraN

 

LEAVE A REPLY

Please enter your comment!
Please enter your name here