Weather Update Today:
ਮੌਸਮ ਵਿਭਾਗ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਮਾਨਸੂਨ ਸਰਗਰਮ ਰਹੇਗਾ। ਇਸ ਸਮੇਂ ਕਈ ਸੂਬਿਆਂ ‘ਚ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਹਲਕੀ ਬਾਰਿਸ਼ ਦੇ ਨਾਲ-ਨਾਲ ਦਰਮਿਆਨੀ ਬਾਰਿਸ਼ ਵੀ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਫਿਲਹਾਲ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਦੱਖਣੀ ਪੱਛਮੀ ਮਾਨਸੂਨ ਦੀ ਵਾਪਸੀ ਦਿਖਾਈ ਦੇ ਰਹੀ ਹੈ।
ਜਿਸ ਕਾਰਨ 3 ਅਤੇ 4 ਅਕਤੂਬਰ ਤੱਕ ਲਗਾਤਾਰ ਭਾਰੀ ਮੀਂਹ ਪਵੇਗਾ। ਮੀਡੀਆ ਰਿਪੋਰਟਸ ਮੁਤਾਬਿਕ, ਯੂਪੀ, ਬਿਹਾਰ ਤੋਂ ਇਲਾਵਾ ਰਾਜਸਥਾਨ ਅਤੇ ਝਾਰਖੰਡ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੇਸ਼ ਦੇ ਹੋਰ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ, ਜਿਨ੍ਹਾਂ ਵਿੱਚ ਕੋਂਕਣ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਸ਼ਾਮਲ ਹਨ। ਗੋਆ, ਕੇਰਲ, ਉੜੀਸਾ, ਕਰਨਾਟਕ ਅਤੇ ਛੱਤੀਸਗੜ੍ਹ ਤੋਂ ਇਲਾਵਾ ਤੇਲੰਗਾਨਾ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਆਈਐਮਡੀ ਨੇ ਕਿਹਾ ਹੈ ਕਿ ਓਡੀਸ਼ਾ ਵਿੱਚ ਮੀਂਹ ਦਾ ਕਾਰਨ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਾ ਬਣਨਾ ਹੈ। ਵਰਤਮਾਨ ਵਿੱਚ, ਅਜਿਹੀ ਹੀ ਸਥਿਤੀ ਉੱਤਰ-ਪੂਰਬ ਅਤੇ ਨਾਲ ਲੱਗਦੀ ਬੰਗਾਲ ਦੀ ਖਾੜੀ ਵਿੱਚ ਦਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਇਹ 48 ਘੰਟਿਆਂ ਵਿੱਚ ਓਡੀਸ਼ਾ ਅਤੇ ਤੱਟਵਰਤੀ ਬੰਗਾਲ ਦੇ ਖੇਤਰਾਂ ਵੱਲ ਵਧਣਾ ਸ਼ੁਰੂ ਕਰ ਦੇਵੇਗਾ।
ਪੂਰਬੀ ਭਾਰਤ ਵਿੱਚ ਵੀ ਭਾਰੀ ਮੀਂਹ ਦਾ ਅਲਰਟ
ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇਲਾਵਾ ਗਯਾ ਅਤੇ ਅਰਾਹ ਵਿੱਚ ਵੀ ਮੀਂਹ ਦਰਜ ਕੀਤਾ ਗਿਆ ਹੈ। ਵਿਭਾਗ ਨੇ ਬਿਹਾਰ ਵਿੱਚ ਵੀ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਪਟਨਾ ਸਮੇਤ ਕਈ ਇਲਾਕਿਆਂ ‘ਚ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਬਿਹਾਰ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ।
ਵਿਭਾਗ ਵੱਲੋਂ ਪੂਰਬੀ ਭਾਰਤ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਹਿਮਾਲੀਅਨ ਖੇਤਰਾਂ ਤੋਂ ਇਲਾਵਾ ਸਿੱਕਮ ਅਤੇ ਬਿਹਾਰ ਵਿੱਚ ਵੀ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਵਿੱਚ ਵੀ ਅਜਿਹੀ ਸੰਭਾਵਨਾ ਹੈ। ਇਸ ਤੋਂ ਇਲਾਵਾ 3 ਅਕਤੂਬਰ ਨੂੰ ਓਡੀਸ਼ਾ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ‘ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਵੇਗਾ।