ਚੰਡੀਗੜ੍ਹ-
ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸੰਦੀਪ ਹੰਸ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਮਿਤੀ 8 ਅਕਤੂਬਰ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਵਿਚ ਇਹ ਹੁਕਮ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਮੂਹ ਵਾਲਮੀਕਿ ਸੰਗਠਨਾਂ ਵਲੋਂ ਦਿੱਤੀ ਸਾਂਝੀ ਪ੍ਰਤੀ ਬੇਨਤੀ ਅਨੁਸਾਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਮਿਤੀ 8 ਅਕਤੂਬਰ 2022 ਨੂੰ ਜ਼ਿਲ੍ਹੇ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਣੀ ਹੈ, ਇਸ ਲਈ ਉਨ੍ਹਾਂ ਵਲੋਂ ਮਿਤੀ 8 ਅਕਤੂਬਰ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਹੈ।