ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਅੰਦਰ ਰੋਜ਼ਾਨਾਂ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਉਠ ਰਹੇ ਹਨ।
ਤਾਜ਼ਾ ਜਾਣਕਾਰੀ ਮੁਤਾਬਿਕ, ਬਠਿੰਡਾ ਦੇ ਵਿਚ ਇੱਕ ਔਰਤ ਦਾ ਗੋਲੀਆਂ ਮਾਰ ਕੇ ਅਣਪਛਾਤੇ ਵਿਅਕਤੀ ਦੇ ਵਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ, ਕੋਰਟ ਕੰਪਲੈਕਸ ਦੀ ਕੰਧ ਨਾਲ ਦੋ ਔਰਤਾਂ ਅਤੇ 1 ਲੜਕਾ ਬੈਠੇ ਸਨ ਇਸ ਦੌਰਾਨ ਹੀ ਸਿੱਖ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਅਤੇ ਉਸ ਵੱਲੋਂ ਔਰਤ ਨਾਲ ਗੱਲਬਾਤ ਕੀਤੀ ਜਾ ਰਹੀ ਸੀ।
ਪਰ ਇਸ ਦੌਰਾਨ ਔਰਤ ਵੱਲੋਂ ਉਸ ਦੇ ਥੱਪੜ ਮਾਰ ਦਿੱਤੇ ਗਏ, ਜਿਸ ਤੋਂ ਬਾਅਦ ਲੜਕੇ ਵੱਲੋਂ ਉਸ ਔਰਤ ਉੱਪਰ ਗੋਲੀਆਂ ਚਲਾਈਆਂ ਗਈਆਂ ਅਤੇ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਿਕ ਔਰਤ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ।
ਉਧਰ ਦੂਜੇ ਪਾਸੇ ਪੁਲਿਸ ਦੇ ਵਲੋਂ ਆਸ ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲਣ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ, ਉਨ੍ਹਾਂ ਦੇ ਵਲੋਂ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਜਲਦ ਹੀ ਕਾਤਲ ਨੂੰ ਫੜ ਲਿਆ ਜਾਵੇਗਾ।
ਦੱਸਣਾ ਬਣਦਾ ਹੈ ਕਿ, ਪੰਜਾਬ ਦੇ ਅੰਦਰ ਰੋਜ਼ਾਨਾਂ ਹੀ ਅਜਿਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਵਿਰੋਧੀ ਧਿਰਾਂ ਦੇ ਨਾਲ ਨਾਲ ਆਮ ਲੋਕ ਵੀ ਮਾਨ ਸਰਕਾਰ ਤੇ ਸਵਾਲ ਚੁੱਕ ਰਹੇ ਹਨ।