ਚੰਡੀਗੜ੍ਹ-
ਪੰਜਾਬ ਹਰਿਆਣਾ ਹਾਈਕੋਰਟ ਤੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ।
ਦਰਅਸਲ, ਰਾਮ ਰਹੀਮ ਦੀ ਪੈਰੋਲ ਨੂੰ ਰੱਦ ਕਰਨ ਖਿਲਾਫ਼ ਕੋਰਟ ਵਿਚ ਦਰਜ ਕੀਤੀ ਗਈ ਪਟੀਸ਼ਨ ਨੂੰ ਹਾਈਕੋਰਟ ਦੇ ਵਲੋਂ ਰੱਦ ਕਰ ਦਿੱਤਾ ਗਿਆ ਹੈ।
ਨਿਊਜ਼-18 ਦੀ ਰਿਪੋਰਟ ਦੇ ਮੁਤਾਬਿਕ, ਹਾਈਕੋਰਟ ਨੇ ਜਨਹਿਤ ਪਟੀਸ਼ਨ ਦੀ ਮੇਂਟੇਨੇਬਿਲਿਟੀ ‘ਤੇ ਪ੍ਰਸ਼ਨ ਚਿੰਨ ਲਾਉਂਦਿਆਂ ਕਿਹਾ ਕਿ ਇੱਕ ਮਨੁੱਖ ਵਿਰੁੱਧ ਜਨਹਿਤ ਪਟੀਸ਼ਨ ਨੂੰ ਕਿਵੇਂ ਮੰਨਿਆ ਜਾਵੇ।
ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਪਟੀਸ਼ਨਕਰਤਾ ਐਡਵੋਕੇਟ ਦੀ ਰਿਪ੍ਰੈਜ਼ੈਂਟਸ਼ਨ ਨੂੰ ਇੱਕ ਹਫਤੇ ਵਿੱਚ ਨਿਪਟਾਉਣ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਦੱਸ ਦੇਈਏ ਕਿ ਸਾਧਵੀ ਯੋਨ ਯੋਸ਼ਨ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਨੂੰ ਹਰਿਆਣਾ ਸਰਕਾਰ ਨੇ 40 ਦਿਨਾਂ ਦੀ ਪੈਰੋਲ ਦਿੱਤੀ ਸੀ।
ਪੰਜਾਬ-ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਐਚ.ਸੀ. ਅਰੋੜਾ ਨੇ ਇੱਕ ਨੋਟਿਸ ਰਾਹੀਂ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਵਕੀਲ ਅਰੋੜਾ ਨੇ ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜਿਆ ਸੀ ਅਤੇ ਪੈਰੋਲ ਰੱਦ ਕਰਨ ਲਈ ਕਿਹਾ ਸੀ। News18