ਮੁੱਖ ਮੰਤਰੀ ਭਗਵੰਤ ਮਾਨ ਦਾ ਖ਼ਾਲੀ ਆਸਾਮੀਆਂ ਭਰਨ ਬਾਰੇ ਵੱਡਾ ਬਿਆਨ, ਕਿਹਾ..

457

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਨਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ।

ਉਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨਾਂ ਕਿਹਾ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

 

LEAVE A REPLY

Please enter your comment!
Please enter your name here