ਗੁਰਦਾਸਪੁਰ-
ਗੁਰਦਾਸਪੁਰ ਦੇ ਵਡਾਲਾ ਗ੍ਰੰਥੀਆਂ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਇਥੇ ਵਾਪਰੇ ਇਕ ਸੜਕ ਹਾਦਸੇ ਵਿਚ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਅਧਿਆਪਕ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ, ਰੋਜ਼ ਦੀ ਤਰ੍ਹਾਂ ਬੀਤੇ ਕੱਲ੍ਹ ਵੀ ਛੁੱਟੀ ਹੋਣ ਤੋਂ ਬਾਅਦ ਜਦੋਂ ਬਲਵਿੰਦਰ ਆਪਣੇ ਪਿੰਡ ਜ਼ਫਰਵਾਲ ਵਿਖੇ ਜਾ ਰਿਹਾ ਸੀ ਤਾਂ, ਇਸੇ ਦੌਰਾਨ ਰਸਤੇ ਵਿਚ ਅਣਪਛਾਤੇ ਵਾਹਨ ਨੇ ਬਲਵਿੰਦਰ ਨੂੰ ਟੱਕਰ ਮਾਰ ਦਿੱਤੀ।
ਇਹ ਟੱਕਰ ਏਨੀਂ ਜਿਆਦਾ ਭਿਆਨਕ ਸੀ ਕਿ, ਬਲਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੂਜੇ ਪਾਸੇ, ਪੁਲਿਸ ਅਧਿਕਾਰੀ ਬਲਕਾਰ ਸਿੰਘ ਦੀ ਮੰਨੀਏ ਤਾਂ, ਉਨ੍ਹਾਂ ਮੁਤਾਬਿਕ, ਅਣਪਛਾਤੇ ਵਾਹਨ ਚਾਲਕ ਦੇ ਖਿਲਾਫ਼ ਧਾਰਾ 04-ਏ, 279, 427 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ, ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਦੂਜੇ ਪਾਸੇ ਅਧਿਆਪਕ ਬਲਵਿੰਦਰ ਸਿੰਘ ਦੀ ਮੌਤ ਨਾਲ ਅਧਿਆਪਕ ਵਰਗ ਵਿਚ ਸੋਗ ਦੀ ਲਹਿਰ ਦੌੜ ਗਈ ਹੈ।