ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਕਈ ਲੀਡਰ ਆਮ ਆਦਮੀ ਪਾਰਟੀ ‘ਚ ਸ਼ਾਮਲ

632

 

ਜਲੰਧਰ/ਚੰਡੀਗੜ੍ਹ

ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰ ਰਹੀ ਹੈ। ਜਲੰਧਰ ‘ਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਦਿੰਦਿਆਂ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਬਲਜੀਤ ਸਿੰਘ ਪੂਪੀ ਆਪਣੀ ਪੁਰਾਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਦੋਵਾਂ ਆਗੂਆਂ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੋਮਵਾਰ ਨੂੰ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਨਾਲ ਜਲੰਧਰ ਨਗਰ ਨਿਗਮ ਦੇ ਤਿੰਨ ਸਾਥੀ ਕੌਂਸਲਰਾਂ ਰੋਹਨ ਸਹਿਗਲ, ਮਿੰਟੂ ਗੁੱਜਰ ਅਤੇ ਰਜਿੰਦਰ ਕੁਮਾਰ ਮਿੰਟੂ ਵੀ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਨਾਲ ਜਲੰਧਰ ਤੋਂ ਇੱਕ ਹੋਰ ਪ੍ਰਭਾਵਸ਼ਾਲੀ ਵਿਅਕਤੀ ਅਮਰਜੀਤ ਸਿੰਘ ਛਾਬੜਾ ਨੇ ਵੀ ‘ਆਪ’ ਦਾ ਪੱਲਾ ਫੜਿਆ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਅਤੇ ਇਨਕਲਾਬੀ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾ ਫੇਰ ਜਿੱਤ ਦਰਜ ਕਰੇਗੀ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ।

 

 

LEAVE A REPLY

Please enter your comment!
Please enter your name here