ਪੰਜਾਬ ਵਿਧਾਨ ਸਭਾ ਸੈਸ਼ਨ ਰੱਦ ਹੋਣ ਤੋਂ ਬਾਅਦ ਬੌਖ਼ਲਾਹਟ ‘ਚ ਕੇਜਰੀਵਾਲ, ਗੁੱਸੇ ‘ਚ ਕੀਤਾ ਅਜਿਹਾ ਟਵੀਟ

942

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਗਵਰਨਰ ਦੇ ਵਲੋਂ ਰੱਦ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਗੁੱਸੇ ਵਿੱਚ ਟਵੀਟ ਕਰਦੇ ਹੋਏ ਲਿਖਿਆ ਕਿ, ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦਾ ਹੈ? ਫਿਰ ਜਮਹੂਰੀਅਤ ਖਤਮ ਹੋ ਜਾਂਦੀ ਹੈ।

ਉਨ੍ਹਾਂ ਅੱਗੇ ਲਿਖਿਆ ਕਿ, ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ ਸੀ। ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਨੰਬਰ ਪੂਰਾ ਨਹੀਂ ਹੋਇਆ ਤਾਂ ਉੱਪਰੋਂ ਇੱਕ ਕਾਲ ਆਈ, ਜਿਸ ਵਿੱਚ ਵਿਧਾਨ ਸਭਾ ਸੈਸ਼ਨ ਦੀ ਇਜਾਜ਼ਤ ਨੂੰ ਵਾਪਸ ਲੈਣ ਲਈ ਗਵਰਨਰ ਨੂੰ ਕਿਹਾ ਗਿਆ।

ਟਵੀਟ ਕਰਕੇ ਸੀਐਮ ਅਰਵਿੰਦ ਕੇਜਰੀਵਾਲ ਨੇ ਇਹ ਵੀ ਲਿਖਿਆ ਕਿ, ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।

LEAVE A REPLY

Please enter your comment!
Please enter your name here