ਜਲੰਧਰ:
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਵਲੋਂ ਜਲੰਧਰ (ਕੇਂਦਰੀ) ਵਿਧਾਨ ਸਭਾ ਹਲਕੇ ਦਾ ਇੰਚਾਰਜ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ (ਕੇਂਦਰੀ) ਤੋਂ ਯੂਥ ਅਕਾਲੀ ਆਗੂ ਐਸ ਇਕਬਾਲ ਸਿੰਘ ਢੀਂਡਸਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਆਗੂ ਇਕਬਾਲ ਸਿੰਘ ਢੀਂਡਸਾ ਨੂੰ ਜਲੰਧਰ (ਕੇਂਦਰੀ) ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਐਲਾਨਿਆ ਗਿਆ ਹੈ।