ਲੁਧਿਆਣਾ-
ਟੈਂਡਰ ਘੁਟਾਲਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਦੇ ਵਲੋਂ 14 ਦਿਨਾਂ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲੀਸ ਕੋਲ ਭੇਜਿਆ ਸੀ।
ਜਾਣਕਾਰੀ ਲਈ ਦੱਸ ਦਈਏ ਕਿ, 22 ਅਗਸਤ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਵਲੋਂ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਆਸ਼ੂ ਤਤਕਾਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਹਨ ਅਤੇ ਉਨ੍ਹਾਂ ਦੇ ਮੰਤਰੀ ਰਹਿੰਦਿਆਂ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ, ਅਜਿਹਾ ਦੋਸ਼ ਵਿਜੀਲੈਂਸ ਵਲੋਂ ਲਾਇਆ ਗਿਆ ਹੈ।
ਵਿਜੀਲੈਂਸ ਮੁਤਾਬਿਕ, ਆਸ਼ੂ ‘ਤੇ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜੇ ਘੁਟਾਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ।