ਚੰਡੀਗੜ੍ਹ-
ਅਕਾਲੀ ਭਾਜਪਾ ਦੇ ਮੁੜ ਗੱਠਜੋੜ ਦੀਆਂ ਮੀਡੀਆ ਵਿਚ ਚੱਲ ਰਹੀਆਂ ਖ਼ਬਰਾਂ ਤੇ ਇੱਕ ਵਾਰ ਫਿਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ, ਭਾਜਪਾ ਨੂੰ ਕਾਂਗਰਸ ਨਾਲੋਂ ਵੱਧ ਅਕਾਲੀ ਦਲ ਤੋਂ ਨੁਕਸਾਨ ਹੋਇਆ ਹੈ। ਇਸ ਲਈ ਭਾਜਪਾ ਭਵਿੱਖ ਵਿਚ ਕਦੇ ਵੀ ਅਕਾਲੀ ਦਲ ਨਾਲ ਗੱਠਜੋੜ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ, ਭਾਜਪਾ ਨੇ ਅਕਾਲੀ ਦਲ ਨੂੰ ਨਹੀਂ ਛੱਡਿਆ ਸਗੋਂ ਅਕਾਲੀ ਦਲ ਨੇ ਔਖੇ ਸਮੇਂ ਵਿਚ ਭਾਜਪਾ ਦਾ ਹੱਥ ਛੱਡਿਆ ਹੈ, ਇਸ ਲਈ ਪਾਰਟੀ ਹੁਣ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਹੀਂ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਪਰ ਅੱਜ ਪੰਜਾਬ ਦੀ ਜਵਾਨੀ ਨਸ਼ੇ ਵਿਚ ਡੁੱਬ ਚੁੱਕੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ, ਕਿਹਾ ਕਿ ਪੰਜਾਬ ਵਾਸੀਆਂ ਨੇ ਅਕਾਲੀ ਦਲ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕਿ ਵੇਖ ਕਿ ਲਿਆ ਹੈ, ਹੁਣ ਉਨ੍ਹਾਂ ਦੀ ਆਸ ਭਾਜਪਾ ‘ਤੇ ਹੈ ਅਤੇ ਸਿਰਫ ਭਾਰਤੀ ਜਨਤਾ ਪਾਰਟੀ ਹੈ ਜਿਹੜੀ ਸੂਬੇ ਦੇ ਵਿਕਾਸ ਲਈ ਕੰਮ ਕਰ ਸਕਦੀ ਹੈ। JB