- ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ
- ਕੰਬਾਈਨ ਮਾਲਕਾਂ ਨੂੰ ਹਾਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਇੰਸਪੈਕਸ਼ਨ ਕਰਵਾਉਣ ਦੀ ਹਦਾਇਤ
- ਇਹ ਹੁਕਮ 30 ਨਵੰਬਰ 2022 ਤੱਕ ਰਹਿਣਗੇ ਲਾਗੂ
ਫਿਰੋਜ਼ਪੁਰ
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਅੰਮ੍ਰਿਤ ਸਿੰਘ ਵੱਲੋ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਗਈ ਹੈ।
ਇਸ ਤੋਂ ਇਲਾਵਾ ਝੋਨੇ ਦੀ ਕਟਾਈ ਕਰਨ ਵਾਲੀਆ ਕੰਬਾਈਨਾਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਹਾਰਵੈਸਟਰ ਕੰਬਾਈਨਾਂ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣਾ ਯਕੀਨੀ ਬਣਾਉਣ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਗੈਰ ਨਹੀਂ ਚਲਾਈ ਜਾਵੇਗੀ। ਇਹ ਹੁਕਮ 30 ਨਵੰਬਰ, 2022 ਤੱਕ ਲਾਗੂ ਰਹਿਣਗੇ।