ਚੰਡੀਗੜ੍ਹ-
ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ ‘ਤੇ ਇਕ ਸਮਾਗਮ ਕਰਵਾਇਆ ਗਿਆ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਕਰਨ ‘ਤੇ ਉਦਘਾਟਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇੱਥੋ ਕੈਨੇਡਾ ਅਤੇ ਅਮਰੀਕਾ ਦੀਆਂ ਉਡਾਣਾਂ ਨੂੰ ਵੀ ਮਨਜ਼ੂਰੀ ਦਿੱਤੀ ਜਾਵੇ।