ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਪੁਲਿਸ ਵਿਭਾਗ ਵਿੱਚ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ ਤੇ ਹੁਣ ਮਹਿਕਮੇ ਵਿੱਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ।
ਜਿਸ ਅਨੁਸਾਰ 1156 ਕਾਂਸਟੇਬਲਾਂ ਦੀ ਭਰਤੀ ਲਈ ਪ੍ਰੀਖਿਆ 14 ਅਕਤੁਬਰ ਨੂੰ ਹੋਵੇਗੀ, 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਪ੍ਰੀਖਿਆ 15 ਅਕਤੂਬਰ ਨੂੰ ਅਤੇ 560 ਸਬ ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ।
ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਹ ਭਰਤੀ ਸਿਰਫ ਮੈਰਿਟ ਅਨੁਸਾਰ ਹੀ ਹੋਵੇਗੀ।
ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ ..
ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ…ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ…ਇੱਕ ਗਰੰਟੀ ਐ ਕਿ ਸਾਰੀ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ.. pic.twitter.com/KP56dU4Ko8— Bhagwant Mann (@BhagwantMann) October 6, 2022