ਭਗਵੰਤ ਮਾਨ ਦਾ ਗਵਰਨਰ ਨੂੰ ਠੋਕਵਾਂ ਜਵਾਬ! 50 ਹਜ਼ਾਰ ਕਰੋੜ ਦੇ ਕਰਜ਼ੇ ਬਾਰੇ ਦੱਸਿਆ ਪੂਰਾ ਹਿਸਾਬ

371

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਪੱਤਰ ਦਾ ਜਵਾਬ ਭੇਜ ਦਿੱਤਾ ਹੈ। ਇਸ ਵਿੱਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ।

ਸੀਐਮ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿੱਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਆਰਡੀਐਫ ਦੇ ਬਕਾਏ ਲਈ ਕੇਂਦਰ ਕੋਲ ਲਾਬੀ ਕਰਨ ਲਈ ਕਿਹਾ ਸੀ। ਜਿਸ ਦੇ ਜਵਾਬ ਵਿੱਚ ਰਾਜਪਾਲ ਨੇ ਸਭ ਤੋਂ ਪਹਿਲਾਂ ਕਰਜ਼ੇ ਦਾ ਹਿਸਾਬ ਮੰਗਿਆ ਸੀ।

ਇਸ ਪੱਤਰ ਵਿੱਚ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ, ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿੱਚੋਂ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ ਕਰੀਬ 27 ਹਜ਼ਾਰ ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਇਸ ਵਿੱਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਜੀਐਸਟੀ ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

Image

Image

Image

LEAVE A REPLY

Please enter your comment!
Please enter your name here