ਲੁਧਿਆਣਾ–
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪਿਛਲੇ ਦਿਨੀਂ ਵਿਜੀਲੈਂਸ ਵਲੋਂ ਟੈਂਡਰ ਘੁਟਾਲੇ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਸੀ।
ਵਿਜੀਲੈਂਸ ਨੇ ਆਸ਼ੂ ਨੂੰ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ, ਅਦਾਲਤ ਨੇ ਦੋ ਵਾਰ ਆਸ਼ੂ ਨੂੰ ਰਿਮਾਂਡ ਤੇ ਭੇਜਿਆ ਅਤੇ ਬੀਤੇ ਦਿਨ ਰਿਮਾਂਡ ਖ਼ਤਮ ਹੋ ਗਿਆ।
ਜਿਸ ਤੋਂ ਬਾਅਦ ਅਦਾਲਤ ਦੇ ਵਲੋਂ ਆਸ਼ੂ ਨੂੰ 14 ਦਿਨਾਂ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਆਸ਼ੂ ਨੂੰ ਬੀਤੀ ਸ਼ਾਮ ਲੁਧਿਆਣਾ ਤੋਂ ਪਟਿਆਲਾ ਜੇਲ੍ਹ ਤਬਦੀਲ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ, ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜਣ ਬਾਰੇ ਸੁਰੱਖਿਆ ਦੇ ਮੱਦੇਨਜ਼ਰ ਕਿਹਾ ਜਾ ਰਿਹਾ ਹੈ।