ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਕੋਈ ਇੱਕ ਸ਼ਖ਼ਸ ਮੈਨੂੰ ਪਾਰਟੀ ‘ਚੋਂ ਨਹੀਂ ਕੱਢ ਸਕਦਾ!

461

 

ਜਲੰਧਰ :

ਜਲੰਧਰ ਵਿਖੇ ਬੀਬੀ ਜਗੀਰ ਕੌਰ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੇ ਹਿਤ ਲਈ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਂਗੀ। ਦੂਜੇ ਪਾਸੇ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਸੋਮਵਾਰ ਦੁਪਹਿਰ 12 ਵਜੇ ਤਕ ਦਾ ਸਮਾਂ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੋਈ ਇਕ ਸ਼ਖ਼ਸ ਮੈਨੂੰ ਪਾਰਟੀ ‘ਚੋਂ ਨਹੀਂ ਕੱਢ ਸਕਦਾ। ਬੀਬੀ ਜਗੀਰ ਕੌਰ ਨੂੰ ਪਾਰਟੀ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ।। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਚੋਣ ਤੋਂ ਪਹਿਲਾਂ ਕਾਗਜ਼ ‘ਤੇ ਨਾਂ ਲਿਖਣ ਤੋਂ ਪਹਿਲਾਂ ਸੋਚ ਲੈਣ ਕਿਉਂਕਿ ਉਹ ਉਨ੍ਹਾਂ ਦੀ ਲਿਖਾਈ ਪਛਾਣ ਲੈਣਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਵੇਖਣਾ ਚਾਹੁੰਦੇ ਹਨ। ਇਸ ਵਿਚ ਸੁਧਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਆਵਾਜ਼ ਹੈ ਕਿ ਸ਼੍ਰੋਮਣੀ ਕਮੇਟੀ ਦਾ ਪੰਥਕ ਰੁਤਬਾ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੁਧਾਰ ਨਾ ਕੀਤਾ ਗਿਆ ਤਾਂ ਸਭ ਖ਼ਤਮ ਹੋ ਜਾਵੇਗਾ। ਪਹਿਲਾਂ ਵੀ ਉਨ੍ਹਾਂ ਸ਼੍ਰੋਮਣੀ ਕਮੇਟੀ ‘ਚ ਸੁਧਾਰਾਂ ਦੀ ਵਕਾਲਤ ਕੀਤੀ ਸੀ।

ਅਕਾਲੀ ਦਲ ਅੱਜ ਹਾਸ਼ੀਏ ‘ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ‘ਚ ਵਸਦੀ ਸਿੱਖ ਸੰਗਤ ਦੀ ਟੇਕ ਸ਼੍ਰੋਮਣੀ ਕਮੇਟੀ ‘ਤੇ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ‘ਚ ਸਾਂਝੀ ਵਿਚਾਰਧਾਰਾਂ ਨਾ ਹੋਣ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਰੁਲਿਆ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੋ ਰਹੀ ਹੈ ਕਿ ਅਕਾਲੀ ਦਲ ਨੇ ਐੱਸਜੀਪੀਸੀ ਚੋਣਾਂ ਲਈ ਉਮੀਦਵਾਰ ਐਲਾਨਿਆ।

ਅਨੁਸ਼ਾਸਨੀ ਕਮੇਟੀ ਦੀ ਹੋਂਦ ‘ਤੇ ਵੀ ਸਵਾਲ ਖੜ੍ਹੇ ਕੀਤੇ। ਅਕਾਲੀ ਦਲ ਵੱਲੋਂ ਮੌਕਾ ਦਿੱਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਮੌਕਾ ਉਦੋਂ ਦੇਣਾ ਚਾਹੀਦਾ ਸੀ ਜਦੋਂ ਸਸਪੈਂਡ ਕੀਤਾ ਗਿਆ। Jagran

 

LEAVE A REPLY

Please enter your comment!
Please enter your name here