ਪੰਜਾਬ ਨੈੱਟਵਰਕ, ਐਸ.ਏ.ਐਸ ਨਗਰ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਐਮ ਐਸ ਅਦਿਤਿਆ ਓਵਰਸੀਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ ਐਸ ਅਦਿਤਿਆ ਓਵਰਸੀਜ ਫਰਮ ਐਸ.ਸੀ.ਓ ਨੰ: 04 ਗੁਲਮੋਹਰ ਕੰਪਲੈਕਸ, ਦੇਸੂਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਮਿਤ ਸ਼ਰਮਾ (ਪਾਰਟਨਰ) ਪੁੱਤਰ ਬਲਦੇਵ ਸ਼ਰਮਾ ਅਤੇ ਸ੍ਰੀਮਤੀ ਮਨਪ੍ਰੀਤ ਕੌਰ (ਪਾਰਟਨਰ) ਪਤਨੀ ਅਮਿਤ ਸ਼ਰਮਾ ਵਾਸੀ ਪਿੰਡ ਕਾਲਰਾ, ਡਾਕਘਰ-ਗੜ੍ਹਦੀਵਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ: ਹਾਲ ਵਾਸੀ ਮਕਾਨ ਨੰ: 48, ਦੂਜੀ ਮੰਜ਼ਿਲ, ਪਾਰਵਤੀ ਇੰਨਕਲੇਵ, ਦੇਸੂਮਾਜਰਾ, ਖਰੜ੍ਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25 ਮਾਰਚ 2020 ਤੱਕ ਸੀ।
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।