ਲੁਧਿਆਣਾ-
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਵਲੋਂ ਵੱਡੀ ਕਾਰਵਾਈ ਕਰਦਿਆਂ ਹੋਇਆ ਕਥਿਤ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਘਿਰੀ ਮਹਿਲਾ ਐਸਐਚਓ ਅਮਨਦੀਪ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਥਾਨਕ ਮੀਡੀਆ ਮੁਤਾਬਿਕ, ਇੱਕ ਹੁਕਮ ਜਾਰੀ ਕਰਕੇ ਥਾਣਾ ਸਦਰ ਦੀ ਐਸ.ਐਚ.ਓ. ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ।
ਇਹ ਮਹਿਲਾ ਅਧਿਕਾਰੀ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿੱਚ ਤਾਇਨਾਤ ਸੀ। ਇਸ ਅਧਿਕਾਰੀ ਦੀ ਤਾਇਨਾਤੀ ਨੂੰ 4 ਤੋਂ 5 ਦਿਨ ਹੀ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਮਹਿਲਾ ਅਧਿਕਾਰੀ ਆਮ ਆਦਮੀ ਪਾਰਟੀ ਦੇ ਇੱਕ ਆਗੂ ਦੀ ਸਿਫਾਰਿਸ਼ ‘ਤੇ ਇੱਥੇ ਤਾਇਨਾਤ ਹੋਈ ਸੀ।
ਆਮ ਆਦਮੀ ਪਾਰਟੀ ਦੇ ਇੱਕ ਆਗੂ ਨੂੰ ਵੀ ਸ਼ਾਇਦ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਜਿਸ ਮਹਿਲਾ ਅਧਿਕਾਰੀ ਦੀ ਉਹ ਸਿਫ਼ਾਰਿਸ਼ ਕਰ ਰਹੇ ਹਨ, ਉਸ ‘ਤੇ ਮੋਹਾਲੀ ਸਾਈਬਰ ਕ੍ਰਾਈਮ ‘ਚ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲੱਗ ਰਹੇ ਹਨ।
ਦੂਜੇ ਪਾਸੇ, ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਹਿਲਾ ਐਸ.ਐਚ.ਓ. ਖ਼ਿਲਾਫ਼ ਰਿਸ਼ਵਤ ਦੇ ਦੋਸ਼ਾਂ ਤਹਿਤ ਜਾਂਚ ਚੱਲ ਰਹੀ ਸੀ। ਜਾਂਚ ਇਸ ਦੌਰਾਨ ਹੀ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। news18