- ਪੰਜਾਬ ਸਰਕਾਰ ਦਾ ਵੱਡਾ ਐਕਸ਼ਨ; ਪੰਜਾਬ ‘ਚ ਏਨਾਂ ਲੋਕਾਂ ਦੇ “ਨੀਲੇ ਕਾਰਡ” ਕੱਟਣ ਦੇ ਹੁਕਮ
ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਫਰਜ਼ੀ ਆਟਾ ਦਾਲ ਸਕੀਮ ਤਹਿਤ ਨੀਲੇ ਕਾਰਡ ਬਣਾਏ ਹਨ, ਉਹ ਹੁਣ ਕੱਟੇ ਜਾਣਗੇ। ਕਿਉਂਕਿ ਪੰਜਾਬ ਸਰਕਾਰ ਇਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਉਣ ਜਾ ਰਹੀ ਹੈ। ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਕਮਿਸ਼ਨਰਾਂ ਤੋਂ ਨੀਲੇ ਕਾਰਡਾਂ ਸਬੰਧੀ ਵੈਰੀਫਿਰੇਸ਼ਨ ਰਿਪੋਰਟ ਮੰਗੀ ਹੈ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ੁਦ ਇਸ ਦੀ ਪੁਸ਼ਟੀ ਕੀਤੀ ਹੈ।
ਨਿਊਜ਼-18 ਦੀ ਖ਼ਬਰ ਮੁਤਾਬਿਕ, ਸਰਕਾਰ ਦਾ ਕਹਿਣਾ ਹੈ ਕਿ, ਵੈਰੀਫਿਕੇਸ਼ਨ ਦੌਰਾਨ ਗ਼ਲਤ ਪਾਏ ਜਾਣ ਵਾਲੇ ਕਾਰਡ ਕੱਟੇ ਜਾਣਗੇ ਪਰ ਕਿਸੇ ਤੋਂ ਕੋਈ ਰਿਕਵਰੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਉਸ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਵੇਗੀ।
ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਦੇ ਮੁਤਾਬਕ ਪੰਜਾਬ ਦੇ ਕਰੀਬ 1.54 ਕਰੋੜ ਲੋਕਾਂ ਨੂੰ ਆਟਾ-ਦਾਲ ਸਕੀਮ ਦਾ ਲਾਭ ਮਿਲ ਰਿਹਾ ਹੈ ਜਦਕਿ 2011 ਦੀ ਮਰਦਮਸ਼ੁਮਾਰੀ ਮੁਤਾਬਕ ਪੰਜਾਬ ਦੀ ਵੱਸੋਂ 2,77,04236 ਹੈ।
ਨੀਲੇ ਕਾਰਡਾਂ ਦੀ ਗਿਣਤੀ ਤੋਂ ਇਹ ਸਾਫ ਹੁੰਦਾ ਹੈ ਕਿ ਅੱਧੇ ਤੋਂ ਜ਼ਿਆਦਾ ਪੰਜਾਬ ਭੁੱਖਮਰੀ ਦਾ ਸ਼ਿਕਾਰ ਹੈ।ਪੰਜਾਬ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮੁਤਾਬਕ ਕੇਂਦਰ ਸਰਕਾਰ ਦੀ ਸਕੀਮ ਤਹਿਤ 1.41 ਕਰੋੜ ਲੋਕਾਂ ਨੂੰ ਆਟਾ ਦਾਲ ਸਕਮਿ ਦਾ ਲਾਭ ਮਿਲ ਰਿਹਾ ਸੀ ਪਰ ਪਿਛਲੀ ਕਾਂਗਰਸ ਸਰਕਾਰ ਨੇ ਹੋਰ ਕਾਰਡ ਬਣਾ ਦਿੱਤੇ ਸਨ। ਮੌਜੂਦਾ ਸਮੇਂ ਸਕੀਮ ਦਾ 1.54 ਕਰੋੜ ਲੋਕਾਂ ਨੂੰ ਲਾਭ ਮਿਲ ਰਿਹਾ ਹੈ।