ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲਾ ਪਟਵਾਰੀ ਸਸਪੈਂਡ

405

 

ਪੰਜਾਬ ਨੈੱਟਵਰਕ, ਕਪੂਰਥਲਾ/ਚੰਡੀਗੜ੍ਹ

ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲ੍ਹਾ ਕੁਲੈਕਟਰ -ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਡਿਊਟੀ ਵਿਚ ਕੁਤਾਹੀ ਵਰਤਣ ਕਰਤੇ ਅਤੇ ਗੈਰ-ਹਾਜ਼ਰ ਰਹਿਣ ਦੇ ਦੋਸ਼ਾਂ ਹੇਠ ਕੁਲਦੀਪ ਸਿੰਘ ਪੁੱਤਰ ਪਟਵਾਰੀ ਹਲਕਾ ਸਰਾਏ ਜੱਟਾ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਵਲੋਂ ਜਾਰੀ ਹੁਕਮਾਂ ਅਨੁਸਾਰ ਪਟਵਾਰੀ ਕੁਲਦੀਪ ਸਿੰਘ ਨੂੰ ਸਰਕਾਰੀ ਡਿਊਟੀ ਵਿਚ ਗੰਭੀਰ ਕੁਤਾਹੀ ਅਤੇ ਗੈਰ ਹਾਜ਼ਰ ਹੋਣ ਦੇ ਦੋਸ਼ ਹੇਠ ਪੰਜਾਬ ਪਨੀਸ਼ਮੈਂਟ ਐਂਡ ਅਪੀਲ ਰੂਲਜ਼ 1970 ਦੀ ਧਾਰਾ 4 ਅਧੀਨ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕੀਤਾ ਜਾਂਦਾ ਹੈ।

ਮੁਅੱਤਲੀ ਦੌਰਾਨ ਸਬੰਧਿਤ ਕਰਮਚਾਰੀ ਦਾ ਹੈੱਡਕੁਆਰਟਰ ਤਹਿਸੀਲ ਭੁਲੱਥ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਲੋਂ ਡਿਊਟੀ ਵਿਚ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਟਵਾਰੀ ਕੁਲਦੀਪ ਸਿੰਘ ਵਲੋਂ ਡਿਊਟੀ ਵਿਚ ਅਣਗਹਿਲੀ ਵਰਤਣ ਅਤੇ ਗੈਰ ਹਾਜ਼ਰ ਰਹਿਣ ਕਾਰਨ ਰੋਜ਼ਾਨਾਂ ਦੇ ਕੰਮ-ਕਾਜ਼ ਤੋਂ ਇਲਾਵਾ ਦਿੱਲੀ-ਕਟੜਾ ਐਕਸਪ੍ਰੈੱਸ ਵੇ ਦਾ ਕੰਮ ਵੀ ਪ੍ਰਭਾਵਿਤ ਹੋਇਆ।

ਜਾਰੀ ਹੁਕਮਾਂ ਅਨੁਸਾਰ ਐਸ.ਡੀ.ਐਮ ਸੁਲਤਾਨਪੁਰ ਲੋਧੀ ਨੂੰ ਮੁਅੱਤਲ ਕੀਤੇ ਗਏ ਕਰਮਚਾਰੀ ਦੇ ਪਟਵਾਰ ਹਲਕੇ ਦਾ ਵਾਧੂ ਚਾਰਜ ਆਪਣੇ ਪੱਧਰ ਤੇ ਕਿਸੇ ਹੋਰ ਪਟਵਾਰੀ ਨੂੰ ਦੇਣ ਦੇ ਹੁਕਮ ਦਿੱਤੇ ਗਏ ਹਨ।

 

LEAVE A REPLY

Please enter your comment!
Please enter your name here