ਪੰਜਾਬ ਦੇ ਅਧਿਆਪਕਾਂ ਦਾ ਵੱਡਾ ਐਲਾਨ; ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ 13 ਨਵੰਬਰ ਨੂੰ ਕਰਨਗੇ ਘੇਰਾਓ

768
Silhouette group of people Raised Fist and Protest Signs in yellow evening sky background

 

ਚੰਡੀਗੜ੍ਹ-

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਬਾਜ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਰਿੰਦਰ ਕੰਬੋਜ, ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਬਲਜੀਤ ਸਿੰਘ ਸਲਾਣਾ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਜਸਵਿੰਦਰ ਸਿੰਘ ਔਲਖ, ਸੁਖਰਾਜ ਸਿੰਘ ਕਾਹਲੋਂ, ਹਰਜੀਤ ਸਿੰਘ ਜੁਨੇਜਾ, ਹਰਬੀਰ ਸਿੰਘ, ਰਵਿੰਦਰਜੀਤ ਸਿੰਘ ਆਦਿ ਸ਼ਾਮਲ ਸਨ।

ਪ੍ਰੈੱਸ ਬਿਆਨ ਜਾਰੀ ਕਰਦਿਆਂ ਹੋਇਆ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਸਿੱਖਿਆ ਦੀ ਰਾਖੀ ਕਰਨ ਦੀ ਬਜਾਏ ਰਾਸ਼ਟਰੀ ਸਿੱਖਿਆ ਨੀਤੀ ਨੂੰ ਵੱਖ ਵੱਖ ਨਾਵਾਂ ਨਾਲ ਲਾਗੂ ਕਰਕੇ ਸਰਕਾਰੀ ਸਕੂਲਾਂ ਨੂੰ ਖ਼ਤਮ ਕਰਨ ਵੱਲ ਕਦਮ ਵਧਾਏ ਜਾਣ ਦੇ ਰੋਸ ਵਜੋਂ ਅਤੇ ਅਧਿਆਪਕ ਮਸਲੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਦੇ ਰੋਸ ਵਜੋਂ, ਪ੍ਰਾਇਮਰੀ ਵਿੱਚ ਜਮਾਤਵਾਰ ਅਤੇ ਸੈਕੰਡਰੀ ਵਿੱਚ ਵਿਸ਼ਾਵਾਰ ਪੋਸਟਾਂ ਦੀ ਸਿਰਜਣਾ ਕਰਨ, ਪੁਰਾਣੀ ਪੈਨਸ਼ਨ ਪੂਰਨ ਰੂਪ ਵਿੱਚ ਬਹਾਲ ਕਰਨ, ਮੁਢਲੀ ਤਨਖਾਹ ‘ਤੇ ਨਿਯੁਕਤੀ ਦਾ ਪੱਤਰ ਵਾਪਸ ਲੈਣ, ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਵਾਪਸ ਲੈਣ ਸਮੇਤ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਵਿਕਟੇਮਾਈਜੇਸ਼ਨਾਂ ਰੱਦ ਕਰਨ, ਸਿੱਧੀ ਭਰਤੀ /ਪਦਉਨਤ ਅਧਿਆਪਕਾਂ ਤੇ ਵਿਭਾਗੀ ਟੈਸਟ ਥੋਪਣ ਦਾ ਪੱਤਰ ਵਾਪਸ ਲੈਣ ਦੀ ਬਜਾਏ ਅੰਡਰਟੇਕਿੰਗ ਲੈਣ, ਹੋਈਆਂ ਬਦਲੀਆਂ ਲਾਗੂ ਨਾ ਕਰਨ।

ਇਸ ਤੋਂ ਇਲਾਵਾ, ਮੋਰਚੇ ਵਲੋਂ ਤਜਵੀਜ਼ ਕੀਤੀਆਂ ਸੋਧਾਂ ਲਾਗੂ ਕਰਨ, ਵੋਕੇਸ਼ਨ ਦੀਆਂ ਪੋਸਟਾਂ ਨਾ ਦਰਸਾਉਣ, ਇੱਕ ਸਕੂਲ ਵਿੱਚ 2-2 ਹੈੰਡ ਟੀਚਰਾਂ ਦੀਆਂ ਨਿਯੁਕਤੀਆਂ ਕਰਨ, ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਸਮੇਤ ਹਰ ਵਰਗ ਦੀਆਂ ਪਦਉਨਤੀਆਂ ਕਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਭੱਤੇ ਬਹਾਲ ਕਰਨ, 180 ਈ ਟੀ ਟੀ ਅਧਿਆਪਕਾਂ ਤੇ ਪੰਜਾਬ ਦਾ ਸਕੇਲ ਲਾਗੂ ਕਰਨ, ਬਾਹਰਲੀਆਂ ਯੂਨੀਵਰਸਿਟੀਆਂ ਦੇ ਰਹਿੰਦੇ ਅਧਿਆਪਕਾਂ ਨੂੰ ਰੈ‌ਗੂਲਰ ਕਰਨ, ਅਧਿਆਪਕਾਂ ਤੋਂ ਹਰ ਤਰ੍ਹਾਂ ਦੇ ਗੈਰਵਿਦਿਅਕ ਕੰਮ ਲੈਣੇ ਬੰਦ ਕਰਨ, ਨਾਨ ਟੀਚਿੰਗ ‘ਤੇ ਟੈੱਟ ਦੀ ਸ਼ਰਤ ਰੱਦ ਕਰਨ।

ਇਸ ਤੋਂ ਇਲਾਵਾ, SLA ਦੀ ਪੋਸਟ ਦਾ ਨਾਂ ਬਦਲਣ ਵਿੱਚ ਦੇਰੀ ਕਰਨ, ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਉੱਤੇ ਵੱਖ ਵੱਖ ਤਰ੍ਹਾਂ ਦੀਆਂ ਥੋਪੀਆਂ ਜਾ ਰਹੀਆਂ ਫ਼ੀਸਾਂ ਰੱਦ ਕਰਨ, ਸਰਟੀਫਿਕੇਟਾਂ ਦੀ ਹਾਰਡ ਕਾਪੀ ਜਾਰੀ ਕਰਨ ਸਮੇਤ ਸਮੁੱਚੀਆਂ ਮੰਗਾਂ ਮਨਵਾਉਣ ਲਈ ਸਕੂਲਾਂ ਦੇ ਸਰਕਾਰੀਕਰਨ ਦੀ 65ਵੀਂ ਵਰ੍ਹੇਗੰਢ ਮੌਕੇ ਪਹਿਲੀ ਅਕਤੂਬਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਜਿਸ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਵਲੋਂ 12 ਅਕਤੂਬਰ ਨੂੰ ਮੀਟਿੰਗ ਕੀਤੀ ਗਈ ਸੀ। ਉਸੇ ਦਿਨ ਹੋਰ ਜਥੇਬੰਦੀਆਂ ਨੂੰ ਵੀ ਸੱਦਿਆ ਗਿਆ ਸੀ, ਜਿਸ ਕਾਰਨ ਸਮੁੱਚੇ ਮਸਲਿਆਂ ਤੇ ਚਰਚਾ ਨਹੀਂ ਸੀ ਹੋ ਸਕੀ। ਸਮੁੱਚੇ ਮਸਲਿਆਂ ਤੇ ਚਰਚਾ ਕਰਨ ਲਈ ਦੀਵਾਲੀ ਤੋਂ ਪਹਿਲਾਂ ਮੀਟਿੰਗ ਕਰਨ ਦੀ ਤਜਵੀਜ਼ ਸਿੱਖਿਆ ਮੰਤਰੀ ਜੀ ਵਲੋਂ ਦਿੱਤੀ ਗਈ ਸੀ। ਜਿਸ ਤੇ ਅਮਲ ਨਹੀਂ ਕੀਤਾ ਗਿਆ।

ਪੰਜਾਬ ਦੇ ਅਧਿਆਪਕ ਜਦੋਂ ਸੋਲਨ ਵਿਖੇ ਕੇਜਰੀਵਾਲ ਦੇ ਰੋਡ ਸ਼ੋਅ ਵਿੱਚ ਪ੍ਰਦਰਸ਼ਨ ਕਰਦੇ ਹਨ ਤਾਂ ਕੇਜਰੀਵਾਲ ਵਲੋਂ ਉਨ੍ਹਾਂ ਵਾਰੇ ਭੱਦੀਆਂ ਟਿੱਪਣੀਆਂ ਕਰਨ ਸਮੇਂ ਸਿੱਖਿਆ ਮੰਤਰੀ ਤਾੜੀਆਂ ਵਜਾਉਂਦੇ ਹਨ, ਜਿਸ ਦੀ ਸਾਂਝਾ ਅਧਿਆਪਕ ਮੋਰਚਾ ਪੁਰਜ਼ੋਰ ਨਿੰਦਾ ਕਰਦਾ ਹੈ।

ਉਪਰੋਕਤ ਮਸਲਿਆਂ ਸਮੇਤ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲਾਂ ਨਾਲ ਸਬੰਧਤ ਸਮੁੱਚੇ ਮਸਲਿਆਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਪਹਿਲਾਂ ਮੁਲਤਵੀ ਕੀਤਾ ਚਿਤਾਵਨੀ ਮਾਰਚ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਤੱਕ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here