ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਅੱਜ 54 ਆਈਪੀਐਸ ਅਤੇ ਪੀਪੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਪੰਜਾਬ ਦੇ ਕਈ ਨਾਮੀ ਅਫ਼ਸਰਾਂ ਦੇ ਨਾਮ ਸ਼ਾਮਲ ਹਨ।
ਉਥੇ ਹੀ ਇਨ੍ਹਾਂ 54 ਅਫ਼ਸਰਾਂ ਦੀ ਲਿਸਟ ਵਿੱਚ ਸਭ ਤੋਂ ਪਹਿਲੀ ਕਤਾਰ ਵਿੱਚ ਏਡੀਜੀਪੀ ਲਾਅ ਐਂਡ ਆਰਡਰ ਆਈਪੀਐਸ ਈਸ਼ਵਰ ਸਿੰਘ ਦਾ ਨਾਮ ਸ਼ਾਮਲ ਹੈ, ਜਿਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਹੁਣ ਪੰਜਾਬ ਦੇ ਨਵੇਂ ਏਡੀਜੀਪੀ ਲਾਅ ਐਂਡ ਆਰਡਰ ਆਈਪੀਐਸ ਅਫ਼ਸਰ ਅਰਪਿਤ ਸ਼ੁਕਲਾ ਹੋਣਗੇ।
ਦੱਸ ਦਈਏ ਕਿ, ਲੰਘੀ ਦੇਰ ਰਾਤ ਤਰਨਤਾਰਨ ਦੇ ਵਿੱਚ ਇਕ ਚਰਚ ਨੂੰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਨਿਸ਼ਾਨਾ ਬਣਾ ਕੇ, ਉਥੇ ਮੂਰਤੀਆਂ ਦੀ ਭੰਨਤੋੜ ਕੀਤੀ ਗਈ ਅਤੇ ਨਾਲ ਹੀ ਪਾਦਰੀ ਦੀ ਗੱਡੀ ਨੂੰ ਅੱਗ ਲਗਾ ਦਿੱਤੀ ਗਈ ਸੀ।
ਇਹ ਘਟਨਾ ਤੋਂ ਬਾਅਦ ਜਿਥੇ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਘਿਰ ਗਈ, ਉਥੇ ਹੀ ਸੀਐਮ ਪੰਜਾਬ ਭਗਵੰਤ ਮਾਨ ਨੇ ਇਸ ਘਟਨਾ ਤੋਂ ਬਾਅਦ ਜਾਂਚ ਦੇ ਹੁਕਮ ਦੇ ਦਿੱਤੇ ਅਤੇ ਸ਼ਾਮ ਸਮੇਂ ਏਡੀਜੀਪੀ ਲਾਅ ਐਂਡ ਆਰਡਰ ਦਾ ਤਬਾਦਲਾ ਵੀ ਕਰ ਦਿੱਤਾ ਗਿਆ।
ਹੁਣ ਸਵਾਲ ਪੈਦਾ ਹੁੰਦਾ ਹੈ ਕਿ, ਕੀ ਸਰਕਾਰ ਨੇ ਪੰਜਾਬ ਅੰਦਰ ਖ਼ਰਾਬ ਹੁੰਦੀ ਜਾ ਰਹੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਏਡੀਜੀਪੀ ਈਸ਼ਵਰ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ ਜਾਂ ਫਿਰ ਕੋਈ ਹੋਰ ਕਾਰਨ ਹੈ?