ਪੰਜਾਬ ਨੈੱਟਵਰਕ, ਚੰਡੀਗੜ੍ਹ-
ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥੀਆਂ ਦੀਆਂ ਵਾਇਰਲ ਹੋਈਆਂ ਕਥਿਤ ਅਸ਼ਲੀਲ ਵੀਡੀਓ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤਿੰਨ ਮੁਲਜ਼ਮਾਂ ਨੂੰ ਤਾਂ ਪੁਲਿਸ ਨੇ ਬੀਤੇ ਦਿਨ ਗ੍ਰਿਫਤਾਰ ਕਰ ਲਿਆ ਗਿਆ।
ਪਰ ਦੇਰ ਸ਼ਾਮ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਧਰਨਾ ਲਗਾ ਦਿੱਤਾ ਗਿਆ। ਬੇਸ਼ੱਕ ਯੂਨੀਵਰਸਿਟੀ ਪ੍ਰਸਾਸ਼ਨ ਨੇ ਲੰਘੀ ਰਾਤ ਕਰੀਬ ਡੇਢ ਵਜੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਮੰਨ ਲਿਆ ਗਿਆ।
ਹਾਲਾਂਕਿ, ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਰੋਹ ਨੂੰ ਤੇਜ਼ ਹੁੰਦਾ ਵੇਖ ਕੇ, ਯੂਨੀਵਰਸਿਟੀ ਨੂੰ 24 ਸਤੰਬਰ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਯੂਨੀਵਰਸਿਟੀ ਸਿਰਫ਼ ਵਿਦਿਆਰਥੀਆਂ ਦੇ ਵਾਸਤੇ ਬੰਦ ਰਹੇਗੀ, ਜਦੋਂਕਿ ਹੋਰ ਸਟਾਫ਼ ਪਹਿਲਾਂ ਵਾਂਗ ਹੀ ਯੂਨੀਵਰਸਿਟੀ ਵਿਚ ਆਉਂਦਾ ਰਹੇਗਾ।
ਦੂਜੇ ਪਾਸੇ, ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਵੀ ਭਾਰੀ ਰੋਸ ਹੈ ਅਤੇ ਬਹੁਤੇ ਵਿਦਿਆਰਥੀ ਆਪੋ ਆਪਣੇ ਘਰਾਂ ਨੂੰ ਪਰਤ ਰਹੇ ਹਨ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਮਾਪੇ ਘਰੇ ਲਿਜਾ ਰਹੇ ਹਨ।