ਚੰਡੀਗੜ੍ਹ-
ਸੀਐਮ ਭਗਵੰਤ ਮਾਨ ਦੇ ਵਲੋਂ ਆਪਣੇ ਹੀ ਦੋ ਵਿਧਾਇਕਾਂ ਦੇ ਖਿਲਾਫ਼ ਸਖ਼ਤ ਐਕਸ਼ਨ ਲੈਂਦਿਆਂ ਹੋਇਆ ਉਨ੍ਹਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ।
ਦਰਅਸਲ, ਦੋ ਵਿਧਾਇਕਾਂ ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਸ਼ਕਾਇਤ ਸੀਐਮ ਮਾਨ ਕੋਲ ਪੁੱਜਣ ਤੋਂ ਬਾਅਦ ਮਾਨ ਦੇ ਵਲੋਂ ਉਕਤ ਵਿਧਾਇਕਾਂ ਖਿਲਾਫ਼ ਜਾਂਚ ਬਿਠਾ ਦਿੱਤੀ ਗਈ ਹੈ।
ਨਿਊਜ਼-18 ਦੀ ਖ਼ਬਰ ਮੁਤਾਬਿਕ, ਮੁੱਖ ਮੰਤਰੀ ਭਗਵੰਤ ਮਾਨ ਨੂੰ 2 ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਿਕਾਇਤਾਂ ਮਿਲੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਦੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ ਹਿਦਾਇਤ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਚਾਹੇ ਕੋਈ ਵੀ ਹੋਵੇ।
ਮੁੱਖ ਮੰਤਰੀ ਮਾਨ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਉਹ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਿਸੇ ਨੂੰ ਵੀ ਨਹੀਂ ਬਖ਼ਸ਼ਣਗੇ।
ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਦੋ ਵਿਧਾਇਕਾਂ ਦੀ ਜਾਂਚ ਵਿੱਚ ਕੀ ਕੁੱਝ ਨਿੱਕਲ ਕੇ ਸਾਹਮਣੇ ਆਉਂਦਾ ਹੈ।