ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਵਿਧਾਨ ਸਭਾ ਦਾ ਸਪੈਸ਼ਨ ਸੈਸ਼ਨ ਗਵਰਨਰ ਦੇ ਵਲੋਂ ਰੱਦ ਕੀਤੇ ਜਾਣ ਤੋਂ ਬਾਅਦ ਜਿਥੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਬੌਖ਼ਲਾਹਟ ਵਿਚ ਨਜ਼ਰੀਂ ਆ ਰਹੇ ਹਨ।
ਉਥੇ ਹੀ ਗੁੱਸੇ ਨਾਲ ਭਰੇ ਪੀਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਗੁੱਸੇ ਦੇ ਵਿੱਚ ਟਵੀਟ ਕੀਤਾ ਅਤੇ ਆਪਣੇ ਟਵੀਟ ਵਿਚ ਦਿੱਲੀ ਦੇ ਇੱਕ ਖ਼ਾਸ ਵਿਅਕਤੀ ਦਾ ਜਿਕਰ ਕੀਤਾ ਹੈ।
ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ, ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ।
ਮਾਨ ਨੇ ਅੱਗੇ ਲਿਖਿਆ ਕਿ, ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ?
ਮਾਨ ਨੇ ਇਹ ਲਿਖਿਆ ਕਿ, ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..!!
ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..
— Bhagwant Mann (@BhagwantMann) September 21, 2022