- ਸੰਗਰੂਰ ‘ਚ ਟੈਂਕੀ ਤੇ ਡਟੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਮਰਨ ਵਰਤ ਨੌਵੇਂ ਦਿਨ ‘ਚ ਦਾਖਲ
- CM ਸਿਟੀ ਸੰਗਰੂਰ ‘ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸੁਖਚੈਨ ਸਿੰਘ ਮਾਨਸਾ ਦਾ ਵੀ ਮਰਨ ਵਰਤ ਜਾਰੀ
ਦਲਜੀਤ ਕੌਰ ਭਵਾਨੀਗੜ੍ਹ, ਸੰਗਰੂਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੀਐੱਮ ਸਿਟੀ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਸੁਖਚੈਨ ਸਿੰਘ ਮਾਨਸਾ ਵੱਲੋਂ ਅਪਣਾ ਮਰਨ ਵਰਤ ਪਿਛਲੇ ਨੌਂ ਦਿਨਾਂ ਤੋਂ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਹਸਪਤਾਲ ਸੰਗਰੂਰ ਦੀ ਪਾਣੀ ਵਾਲੀ ਟੈਂਕੀ ਤੇ ਸੁਰਿੰਦਰਪਾਲ ਗੁਰਦਾਸਪੁਰ ਅਤੇ ਰਵੀ ਕੁਮਾਰ ਕਟਾਰੂਚੱਕ ਦਾ ਵੀ ਮਰਨ ਵਰਤ ਚੱਲ ਰਿਹਾ ਹੈ।
ਇਸ ਮੌਕੇ ਇਕ ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਜੀ ਆਪਣੇ ਸਾਥੀਆਂ ਸਮੇਤ ਸਮਰਥਨ ਦੇਣ ਲਈ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹਲਫਨਾਮਾ ਜਲਦੀ ਦਾਇਰ ਨਾ ਕੀਤਾ ਗਿਆ ਤਾਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੇ ਵਾਅਦੇ ਜੇਕਰ ਜ਼ਲਦੀ ਪੂਰੇ ਨਹੀਂ ਕਰਦੀ ਬੇਰੁਜ਼ਗਾਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਸਰਕਾਰ ਨੂੰ ਜ਼ਰੂਰ ਕਰਨਾ ਪਵੇਗਾ।
ਅੱਜ ਈਟੀਟੀ ਟੈੱਟ ਬੇਰੁਜ਼ਗਾਰ ਅਧਿਆਪਕ ਯੂਨੀਅਨ (5994) ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਸਾਮਾ ਜੀ ਆਪਣੇ ਸਾਥੀਆਂ ਸਮੇਤ ਸਮਰਥਨ ਦੇਣ ਲਈ ਟੈਂਕੀ ਵਾਲੇ ਮੋਰਚੇ ਦੇ ਪਹੁੰਚੇ। ਉਨਾ ਕਿਹਾ ਕੇ ਪੰਜਾਬ ਸਰਕਾਰ ਹਲਫਨਾਮਾ ਦਾਇਰ ਕਰਕੇ ਭਰਤੀ ਬਹਾਲ ਕਰਵਾ ਕੇ 2364 ਭਰਤੀ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜਦੀ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਸੁਰਿੰਦਰਪਾਲ ਗੁਰਦਾਸਪੁਰ ਪਹਿਲਾਂ ਸੱਤ ਦਿਨ ਡੀਸੀ ਦਫ਼ਤਰ ਦੇ ਬਾਹਰ ਮਰਨ ਵਰਤ ਤੇ ਬੈਠਾ ਰਿਹਾ ਤੇ ਹੁਣ ਪਾਣੀ ਵਾਲੀ ਟੈਂਕੀ ਤੇ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਸਾਡੀ ਇਕ ਪੈਨਲ ਮੀਟਿੰਗ ਮੁੱਖ ਮੰਤਰੀ ਪੰਜਾਬ ਪੰਜਾਬ ਅਤੇ ਦੂਜੀ ਸਿੱਖਿਆ ਮੰਤਰੀ ਪੰਜਾਬ ਅਤੇ ਸਿੱਖਿਆ ਸਕੱਤਰ ਪੰਜਾਬ ਨਾਲ ਕਰਵਾਈ ਜਾਵੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਡੀ ਮੰਗ ਨੂੰ ਜਲਦ ਪ੍ਰਵਾਨ ਕਰਨ। ਸਾਡੀ ਮੰਗ ਸਿਰਫ਼ ਇਕ ਹਲਫ਼ਨਾਮਾ ਪੇਸ਼ ਕਰਨ ਦੀ ਜੇਕਰ ਪੰਜਾਬ ਸਰਕਾਰ ਦੀ ਨੀਅਤ ਸਾਫ਼ ਹੈ ਤਾਂ ਜਲਦ ਹਲਫ਼ਨਾਮਾ ਪੇਸ਼ ਕਰਨ।
ਇਸ ਮੌਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਗੁਰਸਿਮਰਤ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਸਾਡੀ ਮੰਗ ਨੂੰ ਪੂਰਾ ਕਰਨ ਤਾਂ ਜੋ ਬੇਰੁਜ਼ਗਾਰ ਅਧਿਆਪਕਾਂ ਨੂੰ ਵਾਰ ਵਾਰ ਧਰਨੇ ਪ੍ਰਦਰਸ਼ਨ ਨਾ ਕਰਨੇ ਪੈਣ। ਇਸ ਦੌਰਾਨ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ, ਸੁਖਚੈਨ ਸਿੰਘ ਮਾਨਸਾ, ਅਮ੍ਰਿਤਪਾਲ ਸੰਗਰੂਰ, ਰਵੀ ਕੁਮਾਰ ਪਠਾਨਕੋਟ, ਗਗਨ ਧੂਰੀ, ਗੁਰਜੰਟ ਪਟਿਆਲਾ ਅਤੇ ਹੋਰ ਸਾਥੀ ਮੌਜੂਦ ਸਨ।