ਪੰਜਾਬ ਨੈੱਟਵਰਕ, ਚੰਡੀਗੜ੍ਹ-
ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ Chief Director ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਸਾਬਕਾ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕੀਤਾ ਗਿਆ ਹੈ।
ਵਰਿੰਦਰ ਕੁਮਾਰ ਨੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਸ਼ਿਕਾਇਤ ਕੀਤੀ ਹੈ ਕਿ ਅਰੋੜਾ 14 ਅਕਤੂਬਰ, 2022 ਨੂੰ ਉਸ ਨੂੰ ਮਿਲਿਆ ਸੀ ਉਸ ਨੂੰ (ਏਆਈਜੀ) ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।
VB ਮੁਖੀ ਨੇ ਅੱਗੇ ਦੱਸਿਆ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ ਭਾਵ 15 ਅਕਤੂਬਰ, 2022 ਨੂੰ 50 ਲੱਖ ਰੁਪਏ ਅਤੇ ਬਾਕੀ ਰਕਮ ਬਾਅਦ ਵਿੱਚ ਦੇਣ ਦੀ ਪੇਸ਼ਕਸ਼ ਕੀਤੀ। ਇਸ ਮਾਮਲੇ ਵਿੱਚ ਅਰੋੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।