Breaking News: ਨਜਾਇਜ਼ ਮਾਈਨਿੰਗ ਮਾਮਲੇ ‘ਚ ਫਸਿਆ ਸਾਬਕਾ ਸਪੀਕਰ? ਵਿਜੀਲੈਂਸ ਕਰੇਗੀ ਜਾਂਚ

416

 

  • ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ਼ ਵਿਜੀਲੈਂਸ ਕਰੇਗੀ ਜਾਂਚ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਨੈੱਟਵਰਕ, ਨੈੱਟਵਰਕ,

ਨਜਾਇਜ਼ ਮਾਈਨਿੰਗ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਫੱਸ ਗਏ ਹਨ, ਕਿਉਂਕਿ ਵਿਜੀਲੈਂਸ ਹੁਣ ਇਸ ਰਾਣੇ ਖਿਲਾਫ਼ ਮਿਲੀ ਸ਼ਕਾਇਤ ਮਗਰੋਂ ਜਾਂਚ ਕਰੇਗੀ।

ਖ਼ਬਰਾਂ ਦੀ ਮੰਨੀਏ ਤਾਂ, ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਵਲੋਂ ਵਿਜੀਲੈਂਸ ਨੂੰ ਆਦੇਸ਼ ਦਿੱਤੇ ਗਏ ਹਨ ਕਿ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ਼ ਮਿਲੀਆਂ ਸ਼ਕਾਇਤਾਂ ਦੀ ਜਾਂਚ ਕੀਤੀ ਜਾਵੇ।

ਰਾਣਾ ਕੇਪੀ ਸਿੰਘ ਤੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਨਜਾਇਜ਼ ਮਾਈਨਿੰਗ ਕਰਨ ਤੇ ਕਰਵਾਉਣ ਦਾ ਦੋਸ਼ ਹੈ।

ਉਧਰ ਦੂਜੇ ਪਾਸੇ, ਅੱਜ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ, ਉਨ੍ਹਾਂ ਤੇ ਲੱਗੇ ਦੋਸ਼ ਬਿਲਕੁਲ ਝੂਠੇ ਹਨ। ਉਨ੍ਹਾਂ ਕਿਹਾ ਕਿ, ਉਹ ਜਾਂਚ ਲਈ ਤਿਆਰ ਹਨ।

ਪਰ ਪਹਿਲਾਂ ਮੰਤਰੀ ਬੈਂਸ ਅਸਤੀਫ਼ਾ ਦੇਣ, ਕਿਉਂਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।

 

LEAVE A REPLY

Please enter your comment!
Please enter your name here