ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਪ੍ਰੋਫੈਸਰਾਂ ਨੂੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਅਨੁਸਾਰ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਫ਼ੈਸਲੇ ਦਾ ਅੱਜ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ, ਅਧਿਆਪਕਾਂ ਦੀਆਂ ਪਹਿਲੀਆਂ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਕਰਦੇ ਹੋਏ 1 ਅਕਤੂਬਰ 2022 ਤੋਂ 7ਵਾਂ ਯੂਜੀਸੀ ਤਨਖਾਹ ਸਕੇਲ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਖ਼ੇਤਰ ਦੇ ਉੱਥਾਨ ਲਈ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਅਤੇ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦਾ ਵੀ ਐਲਾਨ ਕੀਤਾ ਹੈ।
ਹੇਠਲੇ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ-https://drive.google.com/file/d/1A_agupAIp2cdyIYqfBtUHO4YdPWjnCSr/view?usp=sharing