ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡਾਂ ਬਾਰੇ ਨਵੇਂ ਹੁਕਮ ਜਾਰੀ

1919

 

  • ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੂਡ ਸਕਿਊਰਟੀ ਐਕਟ-2013 ਅਧੀਨ ਰਾਸ਼ਨ ਕਾਰਡਾਂ ਸਬੰਧੀ ਨਵੇਂ ਸਿਰੇ ਤੋਂ ਸਰਵੇ ਸ਼ੁਰੂ
  • ਬਿਨੈਕਾਰ ਸੇਵਾ ਕੇਂਦਰਾਂ ਅਤੇ ਸੀ.ਐਸ.ਸੀ. ਕੇਂਦਰਾਂ ਵਿਖੇ ਜਮ੍ਹਾਂ ਕਰਵਾ ਸਕਦੇ ਹਨ ਫਾਰਮ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਰਾਸ਼ਨ ਕਾਰਡਾਂ ਸਬੰਧੀ ਨਵੇਂ ਸਿਰੇ ਤੋਂ ਸਰਵੇ ਕਰਵਾਇਆ ਜਾ ਰਿਹਾ ਹੈ। ਜਿਸ ਦੇ ਲਈ ਬਿਨੈਕਾਰਾਂ ਵੱਲੋਂ ਫਾਰਮ ਭਰ ਕੇ ਸੇਵਾ ਕੇਂਦਰਾਂ ਅਤੇ ਨੇੜੇ ਦੇ ਸੀ.ਐਸ.ਸੀ. ਕੇਂਦਰਾਂ ’ਤੇ ਜਮ੍ਹਾ ਕਰਵਾਏ ਜਾਣੇ ਹਨ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਫਾਰਮ ਜਮ੍ਹਾ ਕਰਵਾਉਣ ਸਮੇਂ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਮੋਕੇ ’ਤੇ ਹਾਜਰ ਹੋਣਾ ਜਰੂਰੀ ਹੈ ਕਿਉਂਕਿ ਸਾਰੇ ਪਰਿਵਾਰ ਦੇ ਮੈਂਬਰਾਂ ਦਾ ਬਾਇਓਮੈਟਰਿਕ ਕੀਤਾ ਜਾਣਾ ਲਾਜ਼ਮੀ ਹੈ। ਸਰਕਾਰ ਵੱਲੋਂ ਇਹ ਫਾਰਮ ਜਮ੍ਹਾ ਕਰਵਾਉਣ ਲਈ 20/- ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ।

ਉਨਾਂ ਵੱਲੋਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਨਵੇਂ ਸਿਰੇ ਤੋਂ ਫਾਰਮ ਭਰਨ ਲਈ ਲੋੜਵੰਦਾਂ ਨੂੰ ਜਾਗਰੂਕ ਕਰਨ ਅਤੇ ਪ੍ਰੇਰਿਤ ਕਰਨ। ਉਨਾਂ ਬਿਨੈਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਫਾਰਮ ਵਿੱਚ ਸਹੀ ਜਾਣਕਾਰੀ ਦਰਜ ਕੀਤੀ ਜਾਵੇ ਤਾਂ ਜੋ ਸਰਕਾਰ ਦੀ ਇਸ ਸਕੀਮ ਦਾ ਸਹੀ ਲੋੜਵੰਦ ਪਰਿਵਾਰ ਲਾਭ ਉਠਾ ਸਕਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

LEAVE A REPLY

Please enter your comment!
Please enter your name here