ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਸਪੱਸ਼ਟ ਕਰ ਚੁੱਕੀ ਹੈ ਕਿ, ਪੰਜਾਬੀ ਵਿਸ਼ੇ ਦਾ ਗਿਆਨ ਨਾ ਰੱਖਣ ਵਾਲਿਆਂ ਅਤੇ ਪੰਜਾਬੀ ਵਿਚੋਂ ਘੱਟ ਨੰਬਰਾਂ ਵਾਲਿਆਂ ਨੂੰ ਨੌਕਰੀਆਂ ਨਹੀਂ ਦੇਵੇਗੀ।
ਇਸ ਦੇ ਨਾਲ ਹੀ ਹੁਣ ਸਰਕਾਰ ਦੇ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਦੇ ਮੁਤਾਬਿਕ, ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਨੌਕਰੀਆਂ ਵਿਚ ਪੰਜਾਬੀ ਵਿਸ਼ਾ ਲਾਜ਼ਮੀ ਕਰਨ ਦਾ ਹੁਕਮ ਦੇ ਦਿੱਤਾ ਹੈ।