ਵੱਡੀ ਖ਼ਬਰ: ਪੰਜਾਬੀ ਗਾਇਕ ਬੱਬੂ ਮਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

819

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਮਿਉਜਿਕ ਇੰਡਸਟਰੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਰਅਸਲ, ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ।

ਜਾਣਕਾਰੀ ਦੇ ਮੁਤਾਬਿਕ, ਹੁਣ ਸਰਕਾਰ ਦੇ ਵਲੋਂ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਮੀਡੀਆ ਰਿਪੋਰਟਾਂ ਦੇ ਮੁਤਾਬਿਕ ਬੱਬੂ ਮਾਨ ਨੂੰ ਕਿਸੇ ਅਗਿਆਤ ਬੰਦੇ ਨੇ ਫੋਨ ਕਰਕੇ ਧਮਕੀ ਦਿੱਤੀ, ਜਿਸ ਮਗਰੋਂ ਮਾਨ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਤਾਜਾ ਜਾਣਕਾਰੀ ਅਨੁਸਾਰ ਪੁਲਿਸ ਦੇ ਵਲੋਂ ਬੱਬੂ ਮਾਨ ਦੇ ਮੋਹਾਲੀ ਸਥਿਤ ਘਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।

-ਹੋਰ ਅਪਡੇਟ ਹੋ ਰਹੀ ਹੈ..

  • Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

LEAVE A REPLY

Please enter your comment!
Please enter your name here