ਅਮ੍ਰਿਤਸਰ
ਮਜੀਠਾ ਰੋਡ ਤੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਦਾ ਇੱਕ ਵਿਅਕਤੀ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਰੀ ਦੇ ਕਤਲ ਤੋਂ ਬਾਅਦ ਜਿਥੇ ਮਾਹੌਲ ਤਨਾਣਪੂਰਨ ਬਣਿਆ ਹੋਇਆ ਹੈ, ਉਥੇ ਹੀ ਸ਼ਿਵ ਸੈਨਾ ਦੇ ਵਲੋਂ ਪੰਜਾਬ ਬੰਦ ਦਾ ਐਲਾਨ ਵੀ ਕਰ ਦਿੱਤਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ, ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਆਪਣੇ ਸਾਥੀਆਂ ਸਮੇਤ ਮਜੀਠਾ ਰੋਡ ਤੇ ਸਥਿਤ ਸ਼੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸਨ।
ਇਸੇ ਦੌਰਾਨ ਹੀ ਇੱਕ ਵਿਅਕਤੀ ਆਇਆ, ਜਿਸ ਨੇ ਸ਼ਰੇਆਮ ਹੀ ਗੋਲੀਆਂ ਚਲਾ ਕੇ, ਸੂਰੀ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜਾਣਕਾਰੀ ਦੇ ਮੁਤਾਬਿਕ, ਜਖ਼ਮੀ ਹਾਲਤ ਵਿਚ ਸੂਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਹਨੂੰ ਮ੍ਰਿਤਕ ਐਲਾਨ ਦਿੱਤਾ।