ਵੱਡੀ ਖ਼ਬਰ: ਕੈਬਨਿਟ ਸਬ ਕਮੇਟੀ ਨਾਲ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਮੀਟਿੰਗ ਬੇਸਿੱਟਾ

581

 

  • ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਜਲਦੀ ਦਿੱਤੀ ਜਾਵੇਗੀ ਅਗਲੇ ਐਕਸ਼ਨ ਦੀ ਤਰੀਕ

ਦਲਜੀਤ ਕੌਰ, ਚੰਡੀਗੜ੍ਹ

ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਆਗੂਆਂ ਦੀ ਅੱਜ ਸਬ ਕਮੇਟੀ ਮੈਂਬਰਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨਾਲ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਨਵੀਨਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਬ ਕਮੇਟੀ ਵੱਲੋ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਗਿਆ ਜੋ ਕਿ ਇਸ ਤੋਂ ਪਹਿਲਾਂ ਹੋਈ ਮੀਟਿੰਗ ਵਿੱਚ ਵੀ ਇਹ ਭਰੋਸਾ ਦਿੱਤਾ ਗਿਆ ਸੀ।

ਜਿਸ ‘ਤੇ ਸੂਬਾ ਕਨਵੀਨਰਾਂ ਨੇ ਅਸੰਤੁਸ਼ਟੀ ਜ਼ਾਹਰ ਕੀਤੀ। ਪਰਖ ਕਾਲ ਨੂੰ ਘੱਟ ਕਰਨ ਤੇ ਪਰਖ ਕਾਲ ਵਿੱਚ ਪੂਰੀ ਤਨਖਾਹ ਸਬੰਧੀ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ।

ਜਿਸ ਦੇ ਚਲਦਿਆਂ ਰੋਸ ਵਜੋਂ ਸੂਬਾ ਕਮੇਟੀ ਵੱਲੋ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਸਟੇਟ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਕਨਵੀਨਰ ਹਰਜਿੰਦਰ ਸਿੰਘ, ਸੂਬਾ ਕਨਵੀਨਰ ਸ਼ਲਿੰਦਰ ਕੰਬੋਜ਼, ਸੂਬਾ ਕਨਵੀਨਰ ਸਸਪਾਲ ਸਿੰਘ, ਯੁੱਧਜੀਤ ਸਿੰਘ ਆਦਿ ਹਾਜ਼ਰ ਸਨ।

 

 

LEAVE A REPLY

Please enter your comment!
Please enter your name here