ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਬਿਜਲੀ ਵਿਭਾਗ ਦੇ ਕੰਪਿਊਟਰ ਆਪਰੇਟਰ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ। ਇਹ ਜਾਣਕਾਰੀ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ, ਪੰਜਾਬ ਸਰਕਾਰ ਦੇ ਵਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ।
ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ ‘ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ, ਵਿਭਾਗ ਨੇ ਇਨ੍ਹਾਂ ਬੇਨਿਯਮੀਆਂ ਵਿੱਚ ਸ਼ਾਮਲ ਇੱਕ ਕੰਪਿਊਟਰ ਆਪਰੇਟਰ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ।