ਪੰਜਾਬ ਨੈੱਟਵਰਕ, ਚੰਡੀਗੜ੍ਹ-
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਵਲੋਂ ਅਜਨਾਲਾ ਥਾਣੇ ਦੇ ਬਾਹਰ ਆਪਣੇ ਸਮਰਥਕਾਂ ਸਮੇਤ ਕੀਤੇ ਗਏ ਪ੍ਰਦਰਸ਼ਨ ਅਤੇ ਥਾਣੇ ਤੇ ਕਬਜ਼ੇ ਤੋਂ ਬਾਅਦ ਜਿਥੇ ਪੁਲਿਸ ਪ੍ਰਸਾਸ਼ਨ ਹਰਕਤ ਵਿਚ ਵਿਖਾਈ ਦੇ ਰਿਹਾ ਹੈ, ਉਥੇ ਹੀ ਸੂਬੇ ਦੀ ਸਰਕਾਰ ਵੀ ਸਵਾਲਾਂ ਦੇ ਘੇਰੇ ਵਿਚ ਹੈ। ਪਹਿਲੀ ਵਾਰ ਸੀਐਮ ਪੰਜਾਬ ਭਗਵੰਤ ਮਾਨ ਨੇ ਅੰਮ੍ਰਿਤਪਾਲ ਸਿੰਘ ਤੇ ਸ਼ਬਦੀ ਹਮਲਾ ਬੋਲਿਆ ਹੈ, ਪਰ ਅੰਮ੍ਰਿਤਪਾਲ ਦਾ ਨਾਮ ਲਏ ਬਗ਼ੈਰ।
ਟਵਿੱਟਰ ਤੇ ਆਪਣਾ ਬਿਆਨ ਜਾਰੀ ਕਰਦਿਆਂ ਹੋਇਆ ਸੀਐਮ ਪੰਜਾਬ ਭਗਵੰਤ ਮਾਨ ਨੇ ਲਿਖਿਆ ਕਿ, ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।
ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023
ਦੱਸ ਦਈਏ ਕਿ, ਪਿਛਲੇ ਦਿਨੀਂ ਅਜਨਾਲਾ ਥਾਣੇ ਦੇ ਬਾਹਰ ਘੇਰਾਓ ਕਰਕੇ ਅਤੇ ਪੁਲਿਸ ਮੁਲਾਜ਼ਮਾਂ ਨੂੰ ਸੱਟਾਂ ਮਾਰ ਕੇ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕਾਫ਼ੀ ਜਿਆਦਾ ਦਹਿਸ਼ਤ ਫ਼ੈਲਾਈ ਸੀ, ਜਿਸ ਮਗਰੋਂ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਵੀ ਕੀਤਾ ਗਿਆ ਕਿ, ਝੜਪ ਦੌਰਾਨ ਉਨ੍ਹਾਂ ਦੇ ਛੇ ਮੁਲਾਜ਼ਮ ਜ਼ਖਮੀ ਹੋਏ ਹਨ।
ਉਥੇ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਵਾਇਲੈਂਸ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦਾ ਵੀ ਜਿਕਰ ਕੀਤਾ ਸੀ। ਪਰ ਘਟਨਾ ਨੂੰ ਦੋ ਦਿਨ ਬੀਤ ਜਾਣ ਦੇ ਬਾਅਦ ਮਾਨ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਦੇ ਵਲੋਂ ਜਰਾਂ ਜਿੰਨੀਂ ਵੀ ਕਾਰਵਾਈ ਨਹੀਂ ਕੀਤੀ ਗਈ।