ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਅੰਦਰ ਨਿੱਤ ਵਾਪਰ ਰਹੀਆਂ ਘਟਨਾਵਾਂ ਦੇ ਕਾਰਨ ਜਿਥੇ ਲੋਕ ਸਹਿਮੇ ਪਏ ਹਨ, ਉਥੇ ਹੀ ਅੱਜ ਹੁਸ਼ਿਆਰਪੁਰ ਦੇ ਪਿੰਡ ਚੱਕ ਗੁੱਜਰਾਂ ਨੇੜੇ ਹੋਏ ਗੈਸ ਪਲਾਂਟ ਚ ਸਲੰਡਰ ਧਮਾਕੇ ਦੇ ਨਾਲ ਦੋ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ ‘ਚ 26 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ; ਪੜ੍ਹੋ ਨੋਟੀਫਿਕੇਸ਼ਨ
ਮਿਲੀ ਜਾਣਕਾਰੀ ਮੁਤਾਬਿਕ, ਸਵੇਰੇ ਜਦੋਂ ਇਹ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਤਾਂ, ਉਸ ਵੇਲੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਜਾਣਕਾਰੀ ਸੀ, ਜਦੋਂਕਿ ਬਾਅਦ ਦੁਪਹਿਰ ਇਸ ਧਮਾਕੇ ਵਿਚ ਜ਼ਖਮੀ ਹੋਇਆ ਦੂਜਾ ਵਿਅਕਤੀ ਵੀ ਦਮ ਤੋੜ ਗਿਆ।
ਇਹ ਵੀ ਪੜ੍ਹੋ- Breaking- ਭਾਜਪਾ ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਇਹ ਗੈਂਸ ਪਲਾਟ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੰਡ ਚੱਕ ਗੁੱਜਰਾਂ ਨਜ਼ਦੀਕ ਲੱਗਿਆ ਹੋਇਆ ਹੈ। ਦੂਜੇ ਪਾਸੇ, ਪੁਲਿਸ ਵਲੋਂ ਇਸ ਵਾਪਰੀ ਮੰਦਭਾਗੀ ਘਟਨਾ ਮਗਰੋਂ ਬਣਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।