ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਅੰਦਰ ਨਿੱਤ ਦਿਨ ਹੀ ਕਤਲੋਗਾਦਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਤਰਨਤਾਰਨ ਦੇ ਪਿੰਡ ਗਦਾਈਕੇ ਤੋਂ ਸਾਹਮਣੇ ਆ ਰਹੀ ਹੈ, ਜਿਥੇ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ, ਦੋਵੇਂ ਨੌਜਵਾਨ ਹੀ ਆਪਣੇ ਰਿਸ਼ਤੇਦਾਰ ਨੂੰ ਮਿਲਣ ਬਹਿਕਾਂ ਵਿਖੇ ਆਏ ਸਨ, ਜਿਥੇ ਉਨ੍ਹਾਂ ਦਾ ਮਾਮੂਲੀ ਤਕਰਾਰ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਗੁਰਦਰਸ਼ਨ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਜੰਡ ਵਜੋਂ ਹੋਈ ਹੈ।
ਉਧਰ ਦੂਜੇ ਪਾਸੇ ਤਰਨਤਾਰਨ ਵਿਖੇ ਵਾਪਰੀ ਇਸ ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ।