ਸ੍ਰੀ ਮੁਕਤਸਰ ਸਾਹਿਬ
ਮੁਕਤਸਰ ਸਾਹਿਬ ਦੀ ਅਦਾਲਤ ਕੰਪਲੈਕਸ ਵਿਚ ਅੱਜ ਉਸ ਵੇਲੇ ਹਫੜਾ ਦਫੜੀ ਮਚ ਗਈ, ਜਦੋਂ ਇਕ ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਕੁਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕੈਦੀਆਂ ਨੂੰ ਪੇਸ਼ੀ ਤੇ ਅਦਾਲਤ ਲਿਆਇਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਉਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਜਾਂਚ ਆਰੰਭ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਏ.ਐੱਸ.ਆਈ. ਕੁਲਵਿੰਦਰ ਸਿੰਘ ਪੁਲਿਸ ਲਾਈਨ ‘ਚ ਡਿਊਟੀ ‘ਤੇ ਸੀ।
ਅੱਜ ਸਵੇਰੇ ਉਹ ਕੈਦੀਆਂ ਨੂੰ ਪੇਸ਼ੀ ਭੁਗਤਣ ਲਈ ਮਾਣਯੋਗ ਅਦਾਲਤ ‘ਚ ਲੈ ਕੇ ਆਏ ਸਨ। ਇਸ ਦੌਰਾਨ ਉਸ ਦੇ ਸਾਥੀ ਮੁਲਾਜ਼ਮ ਕਾਗਜ਼ੀ ਕਾਰਵਾਈ ਕਰ ਰਹੀ ਸੀ।
ਜਿਸ ਤੋਂ ਬਾਅਦ ਅਚਾਨਕ ਏ.ਐੱਸ.ਆਈ. ਦੀ ਸਰਵਿਸ ਕਰਾਬਾਈਨ ‘ਚੋਂ ਗੋਲੀ ਚੱਲ ਗਈ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ, ਫਿਲਹਾਲ ਇਸ ਮਾਮਲੇ ਵਿਚ ਜਾਂਚ ਜਾਰੀ ਹੈ।