ਪੰਜਾਬ ਨੈੱਟਵਰਕ, ਅਮ੍ਰਿਤਸਰ
ਡੇਰਾ ਰਾਧਾ ਸਵਾਮੀ ਦੇ ਸਮਰਥਕਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਖੂਨੀ ਝੜਪ ਹੋਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਇਹ ਝੜਪ ਬਿਆਸ ਇਲਾਕੇ ਵਿੱਚ ਹੋਈ ਅਤੇ ਇਸ ਖੂਨੀ ਝੜਪ ਵਿਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਹਾਲਾਂਕਿ, ਪੁਲਿਸ ਦੇ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ, ਇਹ ਝੜਪ ਗਾਵਾਂ ਨੂੰ ਲੈ ਕੇ ਹੋਈ, ਜਦੋਂਕਿ ਪੁਲਿਸ ਦੇ ਵਲੋਂ ਕਿਹਾ ਜਾ ਰਿਹਾ ਹੈ ਕਿ, ਦੋਵੇਂ ਧਿਰਾਂ ਦੇ ਆਗੂਆਂ ਨਾਲ ਇਸ ਮਾਮਲੇ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ।
ਪੁਲਿਸ ਦੇ ਮੁਤਾਬਿਕ, ਇਸ ਝੜਪ ਵਿਚ ਜ਼ਖਮੀ ਹੋਏ ਲੋਕਾਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ਼ ਚੱਲ ਰਿਹਾ ਹੈ। ਦੂਜੇ ਪਾਸੇ, ਸਿੱਖ ਜਥੇਬੰਦੀਆਂ ਅਤੇ ਡੇਰੇ ਦੇ ਨੁਮਾਇੰਦਿਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।