ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਰਿਹਾਇਸ਼ ਤੋਂ ਇਲਾਵਾ ਹੋਰਨਾਂ ਕਈ ਟਿਕਾਣਿਆਂ ਤੇ ਈਡੀ ਵਲੋਂ ਛਾਪੇ ਮਾਰਨ ਦੀ ਖ਼ਬਰ ਪ੍ਰਾਪਤ ਹੋਈ ਹੈ।
ਜਾਣਕਾਰੀ ਇਹ ਵੀ ਹੈ ਕਿ, ਵਿਧਾਇਕ ਅਤੇ ਉਹਦੇ ਕਰੀਬੀਆਂ ਤੇ ਵੀ ਈਡੀ ਨੇ ਛਾਪੇਮਾਰੀ ਕੀਤੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ, ਇਸ ਛਾਪੇਮਾਰੀ ਦੇ ਦੌਰਾਨ ਕੀ ਕੀ ਬਰਾਮਦ ਹੋਇਆ।
ਪੰਜਾਬੀ ਜਾਗਰਣ ਦੀ ਖ਼ਬਰ ਦੇ ਮੁਤਾਬਿਕ, ਮਲੇਰਕੋਟਲਾ ਦੇ ਵੱਖ ਵੱਖ ਥਾਵਾਂ ਤੇ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛਾਪੇਮਾਰੀ ਕਰਕੇ, ਰਿਕਾਰਡ ਨੂੰ ਖੰਗਾਲਿਆ ਹੈ।
ਦੱਸ ਦਈਏ ਕਿ, ਇਸ ਤੋਂ ਪਹਿਲਾਂ ਵੀ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਤੇ ਛਾਪੇਮਾਰੀ ਹੋ ਚੁੱਕੀ ਹੈ।