ਤਰਨਤਾਰਨ
ਤਰਨਤਾਰ ਅਧੀਨ ਪੈਂਦੇ ਪਿੰਡ ਮੱਲ ਮੋਹਰੀ ਵਿਖੇ ਇਕ ਥਾਣੇਦਾਰ ਵਲੋਂ ਆਪਣੇ ਹੀ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਮੱਲ ਮੋਹਰੀ ਵਜੋਂ ਹੋਈ ਹੈ।
ਪੁਲਿਸ ਅਨੁਸਾਰ, ਦਲਜੀਤ ਸਿੰਘ ਦਾ ਆਪਣੇ ਭਰਾ ਬਿਕਰਮਜੀਤ ਸਿੰਘ, ਜੋ ਪੰਜਾਬ ਪੁਲਸ ‘ਚ ਬਤੌਰ ਏ.ਐੱਸ.ਆਈ. ਤਾਇਨਾਤ ਹੈ, ਉਸਦੇ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚਲਦਾ ਆ ਰਿਹਾ ਸੀ।
ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਇਆ ਬਿਕਰਮਜੀਤ ਸਿੰਘ ਦੇ ਵਲੋਂ ਆਪਣੇ ਭਰਾ ਦਲਜੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ‘ਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ।
ਪੁਲਿਸ ਦੇ ਮੁਤਾਬਿਕ, ਮ੍ਰਿਤਕ ਦਲਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ, ਮੁਲਜ਼ਮ ਬਿਕਰਮਜੀਤ ਸਿੰਘ ਦੇ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ। jagbani