ਚੰਡੀਗੜ੍ਹ-
ਰੰਜਿਸ਼ ਦੇ ਚੱਲਦਿਆਂ ਪੰਜਾਬ ਦੇ ਬਲਾਕ ਲੰਬੀ ਦੇ ਪਿੰਡ ਰੋਡਾਵਾਲੀ ਵਿੱਚ ਗੁਆਂਢੀਆਂ ਨੇ ਸ਼ਰੇਆਮ ਇੱਕ ਨੌਜਵਾਨ ਦਾ ਤਲਵਾਰ ਨਾਲ ਵੱਢ ਕੇ ਕਤਲ ਕਰ ਦਿੱਤਾ। ਥਾਣਾ ਲੰਬੀ ਦੀ ਪੁਲੀਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ (22) ਪੁੱਤਰ ਗੁਰਮੀਤ ਸਿੰਘ ਵਾਸੀ ਰੋਡੇਵਾਲੀ ਵਜੋਂ ਹੋਈ ਹੈ। ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਦਾ ਡੇਢ ਸਾਲ ਤੋਂ ਕਾਤਲਾਂ ਨਾਲ ਝਗੜਾ ਚੱਲ ਰਿਹਾ ਸੀ। ਧਾਰਾ 307 ਤਹਿਤ ਦਰਜ ਹੋਏ ਇਸ ਕੇਸ ਵਿੱਚ ਅਕਾਸ਼ਦੀਪ ਸਿੰਘ 13 ਮਹੀਨੇ ਜੇਲ੍ਹ ਕੱਟ ਕੇ ਦੋ ਮਹੀਨੇ ਪਹਿਲਾਂ ਹੀ ਘਰ ਪਰਤਿਆ ਸੀ।
ਗੁਰਮੀਤ ਅਨੁਸਾਰ ਸ਼ੁੱਕਰਵਾਰ ਨੂੰ ਜਦੋਂ ਉਹ ਮਜ਼ਦੂਰੀ ਕਰਕੇ ਘਰ ਆਇਆ ਤਾਂ ਉਸ ਨੂੰ ਬਹੁਤ ਭੁੱਖ ਲੱਗੀ ਹੋਈ ਸੀ। ਉਸ ਨੇ ਅਕਾਸ਼ਦੀਪ ਨੂੰ ਪਿੰਡ ਵਿੱਚ ਹੀ ਦੁਕਾਨ ਤੋਂ ਦਹੀਂ ਲੈਣ ਲਈ ਭੇਜਿਆ।
ਜਦੋਂ ਉਹ ਦੁਕਾਨ ਤੋਂ ਦਹੀਂ ਲੈ ਕੇ ਘਰ ਪਰਤ ਰਿਹਾ ਸੀ ਤਾਂ ਇਸੇ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਕੁੱਝ ਲੋਕਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਆਕਾਸ਼ਦੀਪ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਤਲਵਾਰ ਨਾਲ ਹਮਲਾ ਕਰ ਦਿੱਤਾ।
ਅਕਾਸ਼ਦੀਪ ਦੇ ਸਿਰ ‘ਤੇ ਤਲਵਾਰ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਡੇਢ ਸਾਲ ਪਹਿਲਾਂ ਉਸ ਦੇ ਲੜਕੇ ’ਤੇ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਉਹ 13 ਮਹੀਨੇ ਜੇਲ੍ਹ ਕੱਟ ਕੇ ਜ਼ਮਾਨਤ ’ਤੇ ਵਾਪਸ ਆ ਗਿਆ ਸੀ। ਪਰ ਦੋਸ਼ੀਆਂ ਨੇ ਉਸ ਦਾ ਕਤਲ ਕਰ ਦਿੱਤਾ।
ਲੰਬੀ ਥਾਣੇ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਪੁਲੀਸ ਨੇ ਦੋ ਭਰਾਵਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)