ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੇ ਬਕਾਏ ਬਾਰੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ, ਕਿਹਾ..

864

 

  • ਟਰਾਂਸਪੋਰਟ ਮੰਤਰੀ ਵੱਲੋਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੇ ਬਕਾਏ ਦੇ ਸਥਾਈ ਤੇ ਛੇਤੀ ਹੱਲ ਲਈ ਵਿੱਤ ਮੰਤਰੀ ਨਾਲ ਮੀਟਿੰਗ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫ਼ੰਡ ਜਲਦੀ ਜਾਰੀ ਕਰਨ ਦਾ ਭਰੋਸਾ

ਚੰਡੀਗੜ

ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ।

ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ ਵਾਲੀ ਇਸ ਸਕੀਮ ਲਈ ਫ਼ੰਡ ਸਮੇਂ ਸਿਰ ਨਾ ਜਾਰੀ ਨਾ ਹੋਣ ਕਾਰਨ ਵਿਭਾਗ ਨੂੰ ਤਨਖ਼ਾਹਾਂ ਸਮੇਤ ਹੋਰ ਦੇਣਦਾਰੀਆਂ ਵਿੱਚ ਦਿੱਕਤ ਆ ਰਹੀ ਹੈ।

ਉਨਾਂ ਕਿਹਾ ਕਿ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਵਿਭਾਗ ਦਾ ਲੈਣ-ਦੇਣ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਇਸ ਸਕੀਮ ਲਈ ਫੰਡ ਛੇਤੀ ਜਾਰੀ ਕੀਤੇ ਜਾਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਅਤੇ ਸਕੱਤਰ ਸਮਾਜਿਕ ਸੁਰੱਖਿਆ ਸੁਮੇਰ ਸਿੰਘ ਗੁਰਜਰ, ਪੀ.ਆਰ.ਟੀ.ਸੀ. ਦੇ ਐਮ.ਡੀ. ਪੂਨਮਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

 

LEAVE A REPLY

Please enter your comment!
Please enter your name here