ਬਿਆਸ-
ਬੀਤੇ ਐਤਵਾਰ ਨੂੰ ਬਿਆਸ ਵਿੱਚ ਰਾਧਾ ਸਵਾਮੀ ਸਤਸੰਗ ਅਤੇ ਨਿਹੰਗਾ ਵਿਚਕਾਰ ਹੋਏ ਟਕਰਾਅ ਤੋਂ ਬਾਅਦ ਹਾਲੇ ਵੀ ਹਾਲਤ ਤਣਾਅਪੂਰਨ ਹਨ। ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਿਸ ਨੇ 400 ਅਣਪਛਾਤੇ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਪੁਲਿਸ ਅਧਿਕਾਰੀਆਂ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਨਿਹੰਗਾਂ ‘ਤੇ ਦੋਸ਼ ਹੈ ਕਿ ਐਤਵਾਰ ਨੂੰ ਉਨ੍ਹਾਂ ਨੇ ਆਪਣੇ ਪਸ਼ੂਆਂ ਨੂੰ ਚਾਰਨ ਲਈ ਡੇਰੇ ਦੇ ਅੰਦਰ ਜ਼ਬਰਦਸਤੀ ਦਾਖਲ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਪਿੱਛੋਂ ਰਾਧਾ ਸੁਆਮੀ ਸਤਿਸੰਗ ਦੇ ਪੈਰੋਕਾਰਾਂ ਅਤੇ ਨਿਹੰਗਾਂ ਵਿਚਕਾਰ ਹਿੰਸਕ ਝੜਪ ਹੋ ਗਈ। ਇਸ ਘਟਨਾ ਵਿੱਚ 3 ਪੁਲਿਸ ਮੁਲਾਜ਼ਮਾਂ ਸਮੇਤ ਇੱਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ।
ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਸਵਪਨ ਸ਼ਰਮਾ ਨੇ ਐਫਆਈਆਰ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਵੀ ਇਸ ਵਿੱਚ ਸ਼ਾਮਲ ਹੋ ਗਈ ਹੈ। ਹਾਲਾਂਕਿ ਪੁਲਿਸ ਨੇ ਮਾਮਲੇ ਬਾਰੇ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।